Anmol Gagan Maan Marriage News: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲੱਗੀ ਸ਼ਗਨਾਂ ਦੀ ਮਹਿੰਦੀ
Anmol Gagan Maan Marriage News: ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ
Anmol Gagan Maan Mehndi News : ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਅੱਜ ਹੱਥਾਂ 'ਤੇ ਸ਼ਗਨਾਂ ਦੀ ਮਹਿੰਦੀ ਲੱਗ ਗਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ ਹੈ। ਤੁਸੀਂ ਵੀ ਵੇਖੋ ਖੂਬਸੂਰਤ ਤਸਵੀਰਾਂ
ਦੱਸ ਦੇਈਏ ਕਿ ਮੰਤਰੀ ਅਨਮੋਲ ਗਗਨ ਮਾਨ 16 ਜੂਨ ਯਾਨੀ ਪਰਸੋਂ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।
ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।
ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਹੈ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।