Amritsar News : ਦਰਿਆ ਦੀ ਜ਼ਮੀਨ ’ਤੇ ਕੀਤੇ ਜਾ ਰਹੇ ਕਬਜ਼ੇ ਖ਼ਿਲਾਫ਼ ਬਲਦੇਵ ਸਿਰਸਾ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਵਾਰ-ਵਾਰ ਮੰਗ ਪੱਤਰ ਦੇ ਰਹੇ ਹਾਂ ਪਰ ਪ੍ਰਸ਼ਾਸਨ ਨਹੀਂ ਕਰ ਰਿਹਾ ਕੋਈ ਉਚਿਤ ਕਾਰਵਾਈ - ਬਲਦੇਵ ਸਿੰਘ ਸਿਰਸਾ 

ਬਲਦੇਵ ਸਿਰਸਾ ਏਡੀਸੀ ਨੂੰ ਮੰਗ ਦਿੰਦੇ ਹੋਏ

Amritsar News : ਅੰਮ੍ਰਿਤਸਰ -ਪਿਛਲੇ ਲੰਬੇ ਸਮੇਂ ਤੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋ ਦੇ ਖ਼ਿਲਾਫ਼ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਕਿਸਾਨ ਆਗੂ ਬਲਦੇਵ ਦਾ ਕਹਿਣਾ ਹੈ ਕਿ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋ ਵੱਲੋਂ ਬਿਆਸ ਦਰਿਆ ਦੇ ਉੱਪਰ ਕਬਜ਼ਾ ਕੀਤਾ ਜਾ ਰਿਹਾ ਹੈ। ਬਿਆਸ ਦਰਿਆ ਦਾ ਪਾਣੀ ਗਰੀਬ ਲੋਕਾਂ ਦੀ ਜ਼ਮੀਨ ਦੇ ਵੱਲ ਨੂੰ ਵਹਾਅ ਕਰ ਦਿੱਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਲਗਾਤਾਰ ਹੀ ਉਹ ਵੱਖ-ਵੱਖ ਥਾਵਾਂ ਦੇ ਉੱਪਰ ਧਰਨੇ ਪ੍ਰਦਰਸ਼ਨ ਵੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦੇ ਚੁੱਕੇ ਹਨ ਅਤੇ ਹੁਣ ਮਾਨਯੋਗ ਅਦਾਲਤ ਵੱਲੋਂ ਉਹਨਾਂ ਨੂੰ ਸਟੇਅ ਮਿਲ ਚੁੱਕੀ ਹੈ, ਪਰ ਇਸ ਦੇ ਬਾਵਜੂਦ ਵੀ ਬਿਆਸ ਦਰਿਆ ਦੇ ਉੱਪਰ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਖ਼ਿਲਾਫ਼ ਮੰਗ ਪੱਤਰ ਦੇਣ ਅੰਮ੍ਰਿਤਸਰ ਡੀਸੀ ਦਫ਼ਤਰ ਪਹੁੰਚੇ। ਉੱਥੇ ਏਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਡੇਰਾ ਰਾਧਾ ਸੁਆਮੀ ਅਤੇ ਕੇਂਦਰ ਸਰਕਾਰ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਬਿਆਸ ਦਰਿਆ ਤੇ ਨਾਲ ਕਿਸੇ ਵੀ ਤਰੀਕੇ ਦੀ ਛੇੜਛਾੜ ਨਾ ਕੀਤੀ ਜਾਵੇ।

 ਪ੍ਰੰਤੂ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਅੱਜ ਵੀ ਬਿਆਸ ਦਰਿਆ ਦੇ ਉੱਪਰ ਛੇੜਛਾੜ ਕੀਤੀ ਜਾ ਰਹੀ ਹੈ। ਉੱਥੇ ਟਿੱਪਰ ਲਿਆ ਕੇ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਾਂ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸੇ ਵੀ ਤਰੀਕੇ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਵੀ ਦਰਿਆ ਬਿਆਸ ਦੇ ਉੱਪਰ ਕੰਮ ਚੱਲ ਰਿਹਾ ਹੈ ਅਤੇ ਜਿਸ ਦੇ ਲਈ ਉਹ ਅੱਜ ਡੀਸੀ ਦਫ਼ਤਰ ਪਹੁੰਚੇ ਹਨ ਅਤੇ ਮੰਗ ਕਰਦੇ ਹਨ ਕਿ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਵਿਰੋਧ ’ਚ ਡੇਰਾ ਬਿਆਸ ਮੁਖੀ ਤੇ ਬਣਦੀ ਕਾਰਵਾਈ ਕੀਤੀ ਜਾਵੇ 
ਦੂਜੇ ਪਾਸੇ ਇਸ ਸਬੰਧੀ ਏਡੀਸੀ ਜੋਤੀ ਬਾਲਾ ਨੇ ਮੰਗ ਪੱਤਰ ਰਸੀਵ ਕਰਕੇ ਅੱਗੇ ਬਾਬਾ ਬਕਾਲਾ ਐਸਡੀਐਮ ਨੂੰ ਮਾਰਕ ਕਰ ਦਿੱਤਾ। ਪ੍ਰੰਤੂ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

(For more news apart from Baldev Sirsa sent demand letter ADC against the encroachment of river land by Dera Radha Swami  News in Punjabi, stay tuned to Rozana Spokesman)