ਫ਼੍ਰਾਈਡੇ ਡ੍ਰਾਈ ਡੇਅ ਮੁਹਿੰਮ ਤਹਿਤ ਸਾਂਝੀ ਟੀਮ ਨੇ ਕੱਟੇ 12 ਚਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਰਿਸ਼ਾਂ ਤੋਂ ਬਾਅਦ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਫੈਲਣ ਦੇ ਖਤਰੇ ਨੂੰ ਦੇਖਦੇ ਹੋਏ ਜਿਲ੍ਹਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਅਤੇ ਡੇਂਗੂ ਨੋਡਲ ਅਫਸਰ ...

Health Department Cutting Challan

ਮੋਗਾ, : ਬਾਰਿਸ਼ਾਂ ਤੋਂ ਬਾਅਦ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਫੈਲਣ ਦੇ ਖਤਰੇ ਨੂੰ ਦੇਖਦੇ ਹੋਏ ਜਿਲ੍ਹਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਅਤੇ ਡੇਂਗੂ ਨੋਡਲ ਅਫਸਰ ਸੰਦੀਪ ਕਟਾਰੀਆ ਦੇ ਨਿਰਦੇਸ਼ਾਂ ਤੇ ਸਿਹਤ ਵਿਭਾਗ ਮੋਗਾ ਅਤੇ ਮਿÀੂਂਸੀਪਲ ਕਾਰਪੋਰੇਸ਼ਨ ਦੀ 10 ਮੈਂਬਰੀ ਸਾਂਝੀ ਟੀਮ ਵੱਲੋਂ ਅੱਜ ਰਾਮ ਗੰਜ ਅਤੇ ਅਹਾਤਾ ਬਦਨ ਸਿੰਘ ਇਲਾਕੇ ਵਿੱਚ ਲਾਰਵਾ ਲੱਭਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਨੂੰ 12 ਘਰਾਂ ਅਤੇ ਦੁਕਾਨਾਂ ਵਿੱਚ ਡੇਂਗੂ, ਚਿਕਨਗੁਨੀਆਂ ਦਾ ਲਾਰਵਾ ਮਿਲਿਆ,

ਜਿਸ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਸਬੰਧਿਤ ਮਕਾਨ ਮਾਲਕਾਂ ਅਤੇ ਦੁਕਾਨ ਮਾਲਕਾਂ ਨੂੰ ਤਿੰਨ ਦਿਨਾਂ ਵਿੱਚ ਸਫਾਈ ਕਰਵਾ ਕੇ ਦਫ਼ਤਰ ਮਿਉਂਸੀਪਲ ਕਾਰਪੋਰੇਸ਼ਨ ਮੋਗਾ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ। ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਪੂਰੇ ਇਲਾਕੇ ਵਿੱਚ ਸਪਰੇਅ ਵੀ ਕਰਵਾਈ ਗਈ। ਇਸ ਮੌਕੇ ਸਿਹਤ ਵਿਭਾਗ ਦੇ ਮੈਂਬਰਾਂ ਨੇ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਇਸ ਸਾਲ ਮਈ ਮਹੀਨੇ ਤੋਂ ਹੀ ਡੇਂਗੂ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰ ਦਿਤੀਆਂ ਗਈਆਂ ਸਨ

ਤੇ ਲੋਕਾਂ ਨੂੰ ਵਾਰ ਵਾਰ ਮੀਡੀਆ ਰਾਹੀਂ ਹਰ ਸ਼ੁਕਰਵਾਰ ਨੂੰ ਆਪਣੇ ਘਰਾਂ ਅਤੇ ਕਮਰਸ਼ੀਅਲ ਅਦਾਰਿਆਂ ਦੀ ਜਾਂਚ ਕਰਕੇ ਪਾਣੀ ਦੀ ਸ੍ਰੋਤਾਂ ਦੀ ਸਫ਼ਾਈ ਯਕੀਨੀ ਬਨਾਉਣ ਲਈ ਕਿਹਾ ਜਾ ਰਿਹਾ ਸੀ ਪਰ ਹੁਣ ਜਦੋਂ ਪੰਜਾਬ ਵਿੱਚ 13 ਡੇਂਗੂ, 170 ਮਲੇਰੀਆ ਅਤੇ ਇੱਕ ਚਿਕਨਗੁਨੀਆ ਦਾ ਕੇਸ ਸਾਹਮਣੇ ਆ ਚੁੱਕਾ ਹੈ ਤਾਂ ਵਿਭਾਗ ਵਲੋਂ ਇਸ ਸਬੰਧੀ ਸਖਤੀ ਕੀਤੀ ਗਈ ਹੈ । 

ਉਹਨਾਂ ਦਸਿਆ ਕਿ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਸਾਂਝੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾਂਚ ਕਰਕੇ ਚਲਾਨ ਨੋਟਿਸ ਜਾਰੀ ਕਰਨ ਦੀ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਹਨਾਂ ਸ਼ਹਿਰ ਵਾਸੀਆਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਦੀ ਰੋਕਥਾਮ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਆਪਣੇ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਸਾਫ਼ ਪਾਣੀ ਖੜ੍ਹਾ ਨਾ ਹੋਣ ਦੇਣ,

ਹਰ ਸ਼ੁਕਰਵਾਰ ਨੂੰ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਕੱਪੜਾ ਮਾਰ ਕੇ ਸੁਕਾਉਣ ਲਈ ਕਿਹਾ। ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ 'ਤੇ ਪੈਦਾ ਹੁੰਦਾ ਹੈ ਤੇ ਸਾਫ ਪਾਣੀ ਦੇ ਜਿਆਦਾਤਰ ਸ੍ਰੋਤ ਲੋਕਾਂ ਦੇ ਘਰਾਂ ਅੰਦਰ ਮੌਜੂਦ ਹੁੰਦੇ ਹਨ, ਇਸ ਲਈ ਲੋਕਾਂ ਦੇ ਸਹਿਯੋਗ ਬਿਨ੍ਹਾਂ ਇਹਨਾ ਬਿਮਾਰੀਆਂ ਨੂੰ ਕੰਟਰੋਲ ਕਰਨਾ ਅਤਿ ਮੁਸ਼ਕਿਲ ਹੈ।