ਵਿਰਾਸਤੀ ਯਾਦਗਾਰਾਂ ਨਿਜੀ ਹੱਥਾਂ 'ਚ ਦੇਣ ਦਾ ਅਕਾਲੀ ਦਲ ਵਲੋਂ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨੂੰ ਨਿਜੀ ਹੱਥਾਂ ਵਿੱਚ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਅਲੋਚਨਾ ਕੀਤੀ ਹੈ...........

Daljit Singh Cheema

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨੂੰ ਨਿਜੀ ਹੱਥਾਂ ਵਿੱਚ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਅਲੋਚਨਾ ਕੀਤੀ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਬੇਹੱਦ ਮੰਦਭਾਗਾ ਅਤੇ ਗ਼ੈਰ ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ  ਸਰਕਾਰ ਨੇ ਅਰਬਾਂ ਰੁਪਏ ਖ਼ਰਚ ਕੇ ਪੰਜਾਬ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੰਭਾਲਣ ਦੇ ਵੱਡੇ ਉਪਰਾਲੇ ਕੀਤੇ ਸਨ

ਪਰ ਮੌਜੁਦਾ ਸਰਕਾਰ ਨੇ ਇਸਦੇ ਰੱਖ-ਰਖਾਵ ਤੋਂ ਵੀ ਹੱਥ ਖੜੇ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਗਮਾਡਾ ਵੱਲੋਂ ਪੀਆਈਡੀਬੀ ਨੂੰ ਇਨ੍ਹਾਂ ਯਾਦਗਾਰਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਸਤੇ ਨਿਲਾਮੀ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਲਿਖ ਦਿੱਤਾ ਹੈ ਅਤੇ ਇਹਨਾਂ ਤੱਥਾਂ ਦੀ ਪੁਸ਼ਟੀ ਮਹਿਕਮੇ ਦੇ ਸੀਨੀਅਰ ਅਫਸਰਾਂ ਵੱਲੋਂ ਵੀ ਕੀਤੀ ਗਈ ਹੈ।

ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਕ ਅਖ਼ਬਾਰ ਵਿਚ ਇਹ ਪੜ੍ਹ  ਕੇ  ਬੇਹੱਦ ਦੁਖ ਮਹਿਸੂਸ ਹੋਇਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਵਿਖੇ ਸ਼ੁਸ਼ੋਭਿਤ ਯਾਦਗਾਰ, ਕਾਹਨੁੰਵਾਨ ਵਿਖੇ ਬਣੀ ਛੋਟਾ ਘੱਲੂਘਾਰਾ ਦੀ ਯਾਦਗਾਰ ਅਤੇ ਸੰਗਰੂਰ ਜ਼ਿਲ੍ਹੇ ਦੇ ਕੁੱਪ ਰੋਹੀੜਾ ਵਿੱਚ ਵੱਡੇ ਘੱਲੂਘਾਰੇ  ਦੀਆਂ ਯਾਦਗਾਰਾਂ ਪੈਸਿਆਂ ਦੀ ਘਾਟ ਖੁਣੋ ਤਰਸਯੋਗ ਹਾਲਤ ਵਿੱਚ ਹਨ।