ਮੁਹਿੰਮ ਦੇ ਸਾਰਥਕ ਸਿੱਟੇ ਆਉਣ ਲੱਗੇ ਸਾਹਮਣੇ: ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਦੇ ਲੋਕਾਂ ਨੂੰ ਸਾਫ਼-ਸੁਥਰਾ ਪੌਣ ਪਾਣੀ ਅਤੇ ਸ਼ੁੱਧ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ.........

Om Parkash Soni

ਚੰਡੀਗੜ੍ਹ  : ਪੰਜਾਬ ਰਾਜ ਦੇ ਲੋਕਾਂ ਨੂੰ ਸਾਫ਼-ਸੁਥਰਾ ਪੌਣ ਪਾਣੀ ਅਤੇ ਸ਼ੁੱਧ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚੱਲ ਰਹੇ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸਕੱਤਰ ਵਾਤਾਵਰਣ ਰੋਸ਼ਨ ਸੁੰਕਾਰੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਸ੍ਰੀ ਪੰਨੂ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਅਤੇ ਮਿਲਾਵਟਖੋਰੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੇ ਸ਼ੁਰੂਆਤੀ ਨਤੀਜੇ ਬਹੁਤ ਵਧੀਆ ਆ ਰਹੇ ਹਨ। ਉਨ੍ਹਾਂ ਦਸਿਆ ਕਿ ਮੁਹਿੰਮ ਅਧੀਨ ਖਾਣ ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਖੇਤੀਬਾੜੀ ਵਿਚ ਖਾਦਾਂ ਦੀ ਬੇਲੋੜੀ ਵਰਤੋਂ ਘਟਾਉਣ ਹਿੱਤ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ

ਕਿ ਇਸ ਨਾਲ ਜਿੱਥੇ ਜਿਣਸ ਦੀ ਕੁਆਲਟੀ 'ਤੇ ਅਸਰ ਪੈਂਦਾ ਹੈ, ਉਥੇ ਨਾਲ ਹੀ ਕਿਸਾਨ ਦੀ ਆਰਥਿਕਤਾ ਨੂੰ ਵੀ ਸੱਟ ਵੱਜਦੀ ਹੈ। ਇਸ ਮੌਕੇ ਉਨ੍ਹਾਂ ਸਾਰੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਕਾਰਗੁਜ਼ਾਰੀ ਰਿਪੋਰਟ ਵੀ ਪੇਸ਼ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ

ਕਿ ਸਾਉਣੀ ਦੇ ਮੌਸਮ ਵਿਚ ਝੋਨੇ ਦੀ ਪਰਾਲੀ ਫੂਕਣ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣ ਦੀ ਦਿਸ਼ਾ ਵਿਚ ਕਿਸਾਨਾਂ ਨੂੰ ਪਰਾਲੀ ਦਾ ਨਿਬੇੜਾ ਕਰਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਸਕੀਮ ਅਧੀਨ ਮਸ਼ੀਨ ਖਰੀਦਣ ਦੇ ਚਾਹਵਾਨ ਕਿਸਾਨ ਨੂੰ 50 ਫੀਸਦੀ ਸਬਸਿਡੀ ਮਿਲੇਗੀ, ਜਦੋਂ ਕਿ ਸਭਾ ਜਾਂ ਸੁਸਾਇਟੀ ਨੂੰ 80 ਫ਼ੀਸਦੀ ਸਬਸਿਡੀ ਮਿਲੇਗੀ।