Sukhjinder Randhawa ਨੇ ਬੇਅਦਬੀ ਮਾਮਲੇ ਨੂੰ ਲੈ ਕੇ ਬਾਦਲਾਂ 'ਤੇ ਬੋਲਿਆ ਹੱਲਾ

ਏਜੰਸੀ

ਖ਼ਬਰਾਂ, ਪੰਜਾਬ

ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਫੜ ਲਿਆ ਉਨ੍ਹਾਂ ਦਾ ਇਸ ਘਟਨਾ ਨਾਲ...

Sukhjinder Randhawa Lashes Out Sukhbir Singh Badal Shiromani Akali Dal

ਚੰਡੀਗੜ: ਡੇਰਾ ਸੱਚਾ ਸੌਦਾ ਸਿਰਸਾ ਨੇ ਬਰਗਾੜੀ ਕਾਂਡ ਮਾਮਲੇ ਵਿੱਚ ਮੀਡੀਆ ਸਾਹਮਣੇ ਆਪਣਾ ਪੱਖ ਪੇਸ਼ ਕੀਤਾ। ਡੇਰਾ ਦੀ ਪੰਜਾਬ ਕਮੇਟੀ ਵੱਲੋਂ ਆਯੋਜਿਤ ਕਾਨਫਰੰਸ ਵਿੱਚ ਹਰਚਰਨ ਸਿੰਘ ਨੇ ਕਿਹਾ ਕਿ ਅਸੀਂ ਬੇਅਦਬੀ ਕਰਨਾ ਤਾਂ ਦੂਰ ਇਸ ਬਾਰੇ ਸੋਚ ਵੀ ਨਹੀਂ ਸਕਦਾ। ਹਰਚਰਨ ਸਿੰਘ ਨੇ ਅੱਗੇ ਕਿਹਾ ਕਿ ਡੇਰੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਫੜ ਲਿਆ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਸ ਤੇ ਸੁਖਜਿੰਦਰ ਰੰਧਾਵਾ ਦਾ ਕਹਿਣਾ ਹੈ ਕਿ ਇਸ ਨੂੰ ਵਿਧਾਨ ਸਭਾ ਨੇ ਪਾਸ ਕੀਤਾ ਹੈ ਤੇ ਉਸ ਤੋਂ ਬਾਅਦ ਹਾਈਕੋਰਟ ਤੋਂ ਸਟੇਅ ਆਇਆ ਹੈ। ਇਸ ਤੋਂ ਬਾਅਦ ਕਲੋਜ਼ਰ ਰਿਪੋਰਟ ਆਈ ਉਹ ਕਲੋਜ਼ਰ ਰਿਪੋਰਟ ਦੇ ਖਿਲਾਫ ਵੀ ਗਏ। ਹਾਈਕੋਰਟ ਨੇ ਕਿਹਾ ਕਿ ਇਸ ਦੀ ਜਾਂਚ ਪੰਜਾਬ ਪੁਲਿ ਕਰੇਗੀ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵੀ ਇਹੀ ਕਿਹਾ ਸੀ ਤੇ ਇਸ ਵਿਚ ਕੋਈ ਰਾਜਨੀਤੀ ਨਹੀਂ ਹੈ। ਅੱਜ ਅਕਾਲੀ ਦਲ ਸਾਹਮਣੇ ਕਿਉਂ ਨਹੀਂ ਆ ਰਿਹਾ, ਉਹ ਕਿਉਂ ਨਹੀਂ ਕਹਿ ਰਿਹਾ ਕਿ ਉਹਨਾਂ ਨੇ ਸੀਬੀਆਈ ਕੋਲੋਂ ਕੋਈ ਜਾਂਚ ਨਹੀਂ ਚਾਹੁੰਦੇ, ਉਹਨਾਂ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇ। ਉਹ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਜ਼ਰੂਰ ਸਾਹਮਣੇ ਲੈ ਕੇ ਆਉਣਗੇ ਫਿਰ ਚਾਹੇ ਉਹ ਕੋਈ ਡਿਪਟੀ ਹੋਵੇ, ਚਾਹੇ ਕੋਈ ਮੁੱਖ ਮੰਤਰੀ ਹੋਵੇ।

ਉਹਨਾਂ ਨੇ ਕੋਈ ਸਲਾਹਕਾਰ ਨਹੀਂ ਰੱਖਿਆ। ਜੋ ਬੀਤੇ ਦਿਨੀਂ ਬਿਆਨ ਆਏ ਸਨ ਉਸ ਤੋਂ ਲਗਦਾ ਹੈ ਕਿ ਬਹੁਤ ਜਲਦ ਹੀ ਨਿਪਟਾਰਾ ਹੋਵੇਗਾ ਤੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇਗਾ। ਉਧਰ ਡੇਰੇ ਵਲੋਂ ਐਡਵੋਕੇਟ ਵਿਵੇਕ ਕੁਮਾਰ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਪੰਜਾਬ ਪੁਲਿਸ ਵੱਲੋਂ ਬਣਾਏ ਤਿੰਨ ਮੁਲਜ਼ਮਾਂ ਨੂੰ ਆਪਣੀ ਕਲੋਜ਼ਰ ਰਿਪੋਰਟ ਵਿੱਚ ਕਲੀਨ ਚਿੱਟ ਦੇ ਦਿੱਤੀ ਸੀ।

ਵਿਵੇਕ ਕੁਮਾਰ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਬਾਰੇ ਮੋਹਾਲੀ ਸੀਬੀਆਈ ਅਦਾਲਤ ਦਾ ਫੈਸਲਾ ਹਾਲੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਦੁਬਾਰਾ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਦੋਂਕਿ ਦੋ ਜਣਿਆਂ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ।

ਉਸ ਨੇ 4 ਤਰੀਕ ਨੂੰ ਗ੍ਰਿਫਤਾਰੀਆਂ ਕਰਨ ਤੋਂ ਬਾਅਦ ਸਿਰਫ 2 ਦਿਨਾਂ ਵਿੱਚ ਚਲਾਨ ਪੇਸ਼ ਕਰਨ ਦੀ ਜਲਦਬਾਜ਼ੀ ‘ਤੇ ਵੀ ਸਵਾਲ ਉਠਾਇਆ। ਹੁਣ ਦੇਖਣਾ ਹੋਵੇਗਾ ਕਿ ਸਿੱਖਾਂ ਨੂੰ ਕਦੋਂ ਇਨਸਾਫ਼ ਮਿਲਦਾ ਹੈ ਤੇ ਉਹਨਾਂ ਦੇ ਹਿਰਦੇ ਕਦੋਂ ਠੰਡੇ ਹੋਣਗੇ। ਉਮੀਦ ਕਰਦੇ ਹਾਂ ਕਿ ਜਲਦ ਹੀ ਇਸ ਮਾਮਲੇ ਵਿਚ ਲੋਕਾਂ ਨੂੰ ਇਨਸਾਫ਼ ਮਿਲੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।