ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਪਿਛਲੇ 2 ਸਾਲਾਂ ਦਾ ਪ੍ਰਾਪਰਟੀ ਟੈਕਸ ਮੁਆਫ ਕਰੇ ਸਰਕਾਰ: ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸੂਬਾ ਵਾਸੀ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾਵੇ।

Harpal Singh Cheema and Captain Amarinder Singh

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਚਲਦਿਆਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਸ਼ਹਿਰੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਭਰਨ ਲਈ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸੂਬਾ ਵਾਸੀ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾਵੇ।

ਹੋਰ ਪੜ੍ਹੋ: ਪਤਨੀ ਨੇ ਕਰਵਾਇਆ ਦੂਜਾ ਵਿਆਹ, ਸਦਮੇ ਵਿਚ ਪਤੀ ਨੇ ਬੱਚਿਆਂ ਸਮੇਤ ਖਾਧਾ ਜ਼ਹਿਰ

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਸਹਾਰਦਿਆਂ ਸੂਬੇ ਦੇ ਲੋਕਾਂ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਸਮੇਂ ਦੌਰਾਨ ਸਰਕਾਰਾਂ ਵੱਲੋਂ ਲਾਏ ਗਏ ਕਰਫ਼ਿਊ ਅਤੇ ਲੌਕਡਾਉੂਨ ਕਾਰਨ ਲੱਖਾਂ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ ਅਤੇ ਉਹ ਬੇਰੁਜ਼ਗਾਰ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਮੱਧ ਵਰਗੀ ਪਰਿਵਾਰਾਂ ਕੋਲੋਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ।

ਹੋਰ ਪੜ੍ਹੋ: ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ 'ਤੇ ਦਾਅਵਾ ਕਰਨਾ ਵੀ ਗਲਤ- HC

ਚੀਮਾ ਨੇ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਲੋਕ ਕੋਰੋਨਾ ਮਹਾਮਾਰੀ ਕਾਰਨ ਗੰਭੀਰ ਵਿੱਤੀ ਸੰਕਟ 'ਚ ਘਿਰੇ ਹੋਏ ਹਨ, ਉਸ ਸਮੇਂ ਸਰਕਾਰ ਨੇ ਸ਼ਹਿਰਵਾਸੀਆਂ 'ਤੇ ਭਾਰੀ ਟੈਕਸ ਲਾ ਕੇ ਉਨ੍ਹਾਂ ਦੀਆਂ ਪ੍ਰੇਸਾਨੀਆਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਐਨਾ ਹੀ ਨਹੀਂ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਰਕਾਰ ਦੇ ਅਧਿਕਾਰੀ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਲਈ ਨੋਟਿਸ ਜਾਰੀ ਕਰਕੇ ਹੋਰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਹੋਰ ਪੜ੍ਹੋ: PAK 'ਚ ਅੱਤਵਾਦੀ ਹਮਲਾ, ਚੀਨੀ ਇੰਜੀਨੀਅਰਾਂ ਅਤੇ ਸੈਨਾ ਨੂੰ ਲੈ ਕੇ ਜਾ ਰਹੀ ਬੱਸ 'ਚ ਧਮਾਕਾ, 12 ਮੌਤਾਂ

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਦੀ ਮਦਦ ਲਈ ਹੁੰਦੀਆਂ ਹਨ ਨਾ ਕਿ ਕੇਵਲ ਟੈਕਸ ਇੱਕਠੇ ਕਰਨ ਲਈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਲੋਕਾਂ ਨੂੰ ਮੌਤ ਦੇ ਮੂੰਹ ਜਾਣ ਤੋਂ ਬਚਾਉਣ ਵਿੱਚ ਨਾਕਾਮ ਸਿੱਧ ਹੋਈ ਹੈ। ਪਰ ਹੁਣ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇ। ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਪ੍ਰਭਾਵ ਤੋਂ ਹੋਰਨਾਂ ਟੈਕਸਾਂ ਸਮੇਤ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦਾ ਐਲਾਨ ਕਰਨ।

ਹੋਰ ਪੜ੍ਹੋ: ਕੇਂਦਰੀ ਕਰਮਚਾਰੀਆਂ ਨੂੰ ਮਿਲੀ ਵੱਡੀ ਖੁਸ਼ਖ਼ਬਰੀ!  ਕੈਬਨਿਟ ਨੇ DA ਨੂੰ 28% ਕਰਨ ਦੀ ਦਿੱਤੀ ਮਨਜ਼ੂਰੀ

ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਵਿਕਸਤ ਸੂਬਾ ਹੈ ਅਤੇ ਇੱਥੋਂ ਦੀ ਸਰਕਾਰ ਬਹੁਤ ਸਾਰੇ ਟੈਕਸ ਸੂਬੇ ਦੇ ਲੋਕਾਂ ਤੋਂ ਵਸੂਲ ਰਹੀ ਹੈ, ਪਰ ਇਹ ਪੈਸਾ ਲੋਕਾਂ ਦੀ ਸੇਵਾ ਲਈ ਬਹੁਤ ਹੀ ਘੱਟ ਖ਼ਰਚਿਆ ਜਾ ਰਿਹਾ, ਸਗੋਂ ਮੰਤਰੀਆਂ ਅਤੇ ਸਲਾਹਕਾਰਾਂ ਦੀ ਫ਼ੌਜ ਨੂੰ ਰਾਜਾਸ਼ਾਹੀ ਸੁਖ਼ ਸਹੂਲਤਾਂ ਦੇਣ ਲਈ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਹਿਰ ਦੇ ਚੱਲਦਿਆਂ ਕੈਪਟਨ ਸਰਕਾਰ ਪੰਜਾਬ ਲੋਕਾਂ ਤੋਂ ਪ੍ਰਾਪਰਟੀ ਟੈਕਸ ਵਾਸੂਲੀ ਬੰਦ ਕਰੇ ਤਾਂ ਜੋ ਸ਼ਹਿਰੀ ਖੇਤਰ ਦੇ ਪਰਿਵਾਰ ਬੇਰੁਜ਼ਗਾਰੀ ਦੇ ਆਲਮ ਵਿੱਚ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਸਕਣ।