ਕਰਜ਼ਾ ਮੁਆਫੀ ਦੇ ਫੈਸਲੇ 'ਤੇ ਬਾਜਵਾ ਦਾ ਬਿਆਨ, ‘ਐਲਾਨ ’ਚ ਦੇਰੀ ਹੋਈ ਪਰ ਇਹ ਲੋਕਾਂ ਦੀ ਮਦਦ ਕਰੇਗਾ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਵਾਗਤ ਕੀਤਾ ਹੈ।

Partap SIngh bajwa

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਤੋਂ ਬਾਅਦ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਨੂੰ ਰਾਹਤ ਮਿਲੀ ਹੈ।

ਹੋਰ ਪੜ੍ਹੋ: Global Warming: ਗਰਮੀ ਨਾਲ ਪਿਘਲ ਰਹੇ ਗਲੇਸ਼ੀਅਰ, ਕਰੀਬ 100 ਕਰੋੜ ਲੋਕਾਂ ਨੂੰ ਖਤਰਾ

ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Partap SIngh bajwa) ਨੇ ਵੀ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਐਲਾਨ ਵਿਚ ਦੇਰੀ ਹੋਈ ਹੈ ਪਰ ਇਹ ਫੈਸਲਾ ਪੰਜਾਬੀਆਂ ਦੀ ਮਦਦ ਕਰੇਗਾ। ਇਸ ਤੋਂ ਇਲਾਵਾ ਬਾਜਵਾ ਨੇ ਉਮੀਦ ਜਤਾਈ ਕਿ ਇਹ ਫੈਸਲਾ ਜਲਦੀ ਹੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਵੇਗਾ।

ਹੋਰ ਪੜ੍ਹੋ: PAK 'ਚ ਅੱਤਵਾਦੀ ਹਮਲਾ, ਚੀਨੀ ਇੰਜੀਨੀਅਰਾਂ ਅਤੇ ਸੈਨਾ ਨੂੰ ਲੈ ਕੇ ਜਾ ਰਹੀ ਬੱਸ 'ਚ ਧਮਾਕਾ, 12 ਮੌਤਾਂ

ਉਹਨਾਂ ਲਿਖਿਆ, ‘ਮੈਂ ਪੰਜਾਬ ਸਰਕਾਰ ਵੱਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਹਾਲਾਂਕਿ ਐਲਾਨ ਵਿਚ ਦੇਰੀ ਹੋਈ ਹੈ, ਪਰ ਅਜਿਹੇ ਮੁਸ਼ਕਲ ਸਮੇਂ ਵਿਚ ਇਹ ਪੰਜਾਬੀਆਂ ਦੀ ਮਦਦ ਕਰੇਗਾ। ਜਲਦੀ ਹੀ ਪ੍ਰਭਾਵਸ਼ਾਲੀ ਢੰਗ ਨਾਲ ਇਸ ਦੇ ਲਾਗੂ ਹੋਣ ਦੀ ਉਮੀਦ ਹੈ’। 

ਹੋਰ ਪੜ੍ਹੋ: ਪਤਨੀ ਨੇ ਕਰਵਾਇਆ ਦੂਜਾ ਵਿਆਹ, ਸਦਮੇ ਵਿਚ ਪਤੀ ਨੇ ਬੱਚਿਆਂ ਸਮੇਤ ਖਾਧਾ ਜ਼ਹਿਰ

ਦੱਸ ਦਈਏ ਕਿ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।