ਛੇਵੇਂ ਤਨਖ਼ਾਹ ਕਮਿਸ਼ਨ ਦੀ ਮਨਜ਼ੂਰੀ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ : ਪਰਮਿੰਦਰ ਸਿੰਘ ਢੀਂਡਸਾ

ਏਜੰਸੀ

ਖ਼ਬਰਾਂ, ਪੰਜਾਬ

ਛੇਵੇਂ ਤਨਖ਼ਾਹ ਕਮਿਸ਼ਨ ਦੀ ਮਨਜ਼ੂਰੀ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ : ਪਰਮਿੰਦਰ ਸਿੰਘ ਢੀਂਡਸਾ

image


ਪੁਛਿਆ, 8 ਹਜ਼ਾਰ ਕਰੋੜ ਰੁਪਏ ਦੇ ਬਜਟ ਵਿਚ ਮੁਲਾਜ਼ਮਾਂ ਨੂੰ  25 ਹਜ਼ਾਰ ਕਰੋੜ ਰੁਪਏ ਕਿਵੇਂ ਦੇਵੇਗੀ ਸਰਕਾਰ?

ਚੰਡੀਗੜ੍ਹ, 13 ਜੁਲਾਈ (ਸੁਰਜੀਤ ਸਿੰਘ ਸੱਤੀ) ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ  ਮਨਜ਼ੂਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ  ਵਧੀ ਹੋਈ ਤਨਖ਼ਾਹ ਅਤੇ ਪੈਨਸ਼ਨ ਦੇਣ ਦਾ ਐਲਾਨ ਸਰਕਾਰ ਦੀ ਫੋਕੀ ਲਿਫ਼ਾਫ਼ੇਬਾਜ਼ੀ ਹੈ | 
ਢੀਂਡਸਾ ਨੇ ਕਿਹਾ ਕਿ ਸਰਕਾਰ ਵਲੋਂ ਸਿਆਸੀ ਲਾਹਾ ਲੈਣ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਮੀਨ ਤਿਆਰ ਕਰਨ ਲਈ ਅੰਕੜਿਆਂ ਦਾ ਫੇਰ ਬਦਲ ਕਰ ਕੇ ਮੁਲਾਜ਼ਮਾਂ ਨੂੰ  ਖ਼ੁਸ਼ ਕਰਨ ਲਈ ਜਾਰੀ ਕੀਤਾ ਗਿਆ ਨੋਟੀਫ਼ੀਕੇਸ਼ਨ ਅਸਲ ਵਿਚ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ | ਸ. ਢੀਂਡਸਾ ਇਥੇ ਪੰਜਾਬ ਭਵਨ ਵਿਖੇ ਮੀਡੀਆ ਨੂੰ  ਸੰਬੋਧਨ ਕਰ ਰਹੇ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ  259 ਫ਼ੀ ਸਦੀ ਵਾਧੇ ਦਾ ਐਲਾਨ ਕੀਤਾ ਸੀ | ਪਰ ਸਰਕਾਰ 1 ਜਨਵਰੀ 2016 ਤੋਂ ਲੈ ਕੇ 30 ਜੂਨ 2021 ਤਕ ਦੀਆਂ ਬਕਾਇਆ ਤਨਖ਼ਾਹਾਂ, ਏਰੀਅਰ ਅਤੇ ਬਕਾਇਆ ਰਹਿੰਦੇ ਮਹਿੰਗਾਈ ਭੱਤੇ ਦੇਣ ਬਾਰੇ ਚੁੱਪ ਹੈ | ਉਨ੍ਹਾਂ ਕਿਹਾ ਕਿ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਜੁਲਾਈ 2021 ਤੋਂ ਵਧੇ ਹੋਏ ਸਕੇਲਾਂ ਅਨੁਸਾਰ ਜੋ ਤਨਖ਼ਾਹ ਦਿਤੀ ਜਾਣੀ ਹੈ ਉਹ ਕਿੰਨੇ ਫ਼ੀ ਸਦੀ ਡੀ.ਏ ਨਾਲ ਦਿਤੀ ਜਾਵੇਗੀ | ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਨੋਟੀਫ਼ੀਕੇਸ਼ਨ ਮੁਤਾਬਕ ਸਰਕਾਰ ਨੂੰ  ਸੂਬੇ ਦੇ ਕਰੀਬ 5 ਲੱਖ ਮੁਲਾਜ਼ਮਾਂ ਨੂੰ  ਦੇਣ ਲਈ 25 ਹਜ਼ਾਰ ਕਰੋੜ ਰੁਪਏ ਚਾਹੀਦੇ ਹਨ ਜਦਕਿ ਵਿੱਤ ਮੰਤਰੀ ਵਲੋਂ ਸਾਲ 2021-22 ਦੇ ਬਜਟ ਵਿਚ ਸਿਰਫ਼ 8 ਹਜ਼ਾਰ ਕਰੋੜ ਰੁਪਏ ਦਾ ਉਪਬੰਦ ਕੀਤਾ ਗਿਆ ਹੈ |
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਬਜਟ ਸਪੀਚ ਵਿਚ ਸਾਰੇ ਬਕਾਏ ਅਕਤੂਬਰ 2021 ਤੋਂ ਜਨਵਰੀ 2022 ਦੇ ਦਰਮਿਆਨ ਦੇਣ ਦਾ ਵਾਅਦਾ ਕੀਤਾ ਸੀ ਪਰ ਉਸ ਦਾ ਵੀ ਇਸ ਨੋਟੀਫ਼ੀਕੇਸ਼ਨ ਵਿਚ ਕੋਈ ਜ਼ਿਕਰ ਨਹੀਂ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਸਿਫ਼ਾਰਸ਼ਾਂ 
ਵਿਚ ਮੌਜੂਦਾ ਹਾਊਸ ਰੈਂਟ ਅਲਾਊਾਸ ਅਤੇ ਪੇਂਡੂ ਭੱਤੇ ਦੀ ਦਰ ਨੂੰ  ਘਟਾ ਦਿਤਾ ਗਿਆ ਹੈ | ਜੋਕਿ ਵਾਜਬ ਨਹੀ ਹੈ | ਇਸਤੋਂ ਇਲਾਵਾ ਡਾਕਟਰਾਂ ਜੋਕਿ ਮੌਜੂਦਾ ਚੱਲ ਰਹੀ ਕੋਰੋਨਾ ਮਾਹਾਂਮਾਰੀ ਆਪਣੀ ਜਾਨ ਜੋਖਮ ਵਿੱਚ ਪਾ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਦਾ ਐਨਪੀਏ ਜੋਕਿ ਪਹਿਲਾਂ 
ਹਰ ਪੱਖੋਂ ਤਨਖਾਹ ਦਾ ਹਿੱਸਾ ਹੁੰਦਾ ਸੀ ਇਸ ਨੂੰ  ਇਸਤੋਂ ਵੱਖ ਕਰ ਦਿੱਤਾ ਗਿਆ ਹੈ | ਇਸ ਨੂੰ  ਹੁਣ ਸਿਰਫ ਭੱਤੇ ਵਜੋਂ ਰਹਿਣ ਦਿੱਤਾ ਗਿਆ ਹੈ | ਕਿਹਾ ਕਿ ਵਰਤਮਾਨ ਸਰਕਾਰ ਦਾ ਕੰਮ ਸੂਬੇ ਦੇ ਮੁਲਾਜਮਾਂ ਸਮੇਤ ਆਮ ਲੋਕਾਂ ਨੂੰ  ਗੁੰਮਰਾਹ ਕਰਨਾ ਬਣ ਚੁੱਕਾ ਹੈ | ਅੱਜ ਹੋਈ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ) ਸ: ਹਰਜਿੰਦਰ ਸਿੰਘ ਬੋਬੀ ਗਰਚਾ, ਸ੍ਰੀ ਰਿਸੀਪਾਲ ਗੁਲਾੜੀ ਅਤੇ ਓਐਸਡੀ ਸ: ਜਸਵਿੰਦਰ ਸਿੰਘ ਮੌਜੂਦ ਸਨ |  
ਫੋਟੋ ਸੰਤੋਖ ਸਿੰਘ ਦੇਣਗੇ