ਹੁਸ਼ਿਆਰਪੁਰ 'ਚ ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ, ਖੇਤਾਂ 'ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਬੱਸ
ਹਾਦਸੇ 'ਚ ਦੋ ਬੱਚੇ ਜ਼ਖਮੀ
A major accident took place in Hoshiarpur this morning
ਹੁਸ਼ਿਆਰਪੁਰ : ਹੁਸ਼ਿਆਰਪੁਰ 'ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਨੇੜਲੇ ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ 'ਚ ਪਲਟ ਗਈ। ਇਸ ਬੱਸ 'ਚ 32 ਦੇ ਕਰੀਬ ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ।
ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜਿਹਨਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਬੱਸ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਮਾਪੇ ਵੀ ਉਥੇ ਪਹੁੰਚ ਗਏ।