ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਡੀਜੀਪੀ ਗੌਰਵ ਯਾਦਵ
ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਨਿਰਪੱਖ ਅਤੇ ਜਲਦ ਜਾਂਚ ਦਾ ਦਿੱਤਾ ਭਰੋਸਾ
Punjab DGP Gaurav Yadav at sidhu moosewala's House
ਮਾਨਸਾ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਮਾਨਸਾ ਦੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਅਤੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ। ਡੀਜੀਪੀ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਦਾ ਭਰੋਸਾ ਦਿੱਤਾ ਹੈ।