AGTF ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ 4 ਮੈਂਬਰ ਕੀਤੇ ਕਾਬੂ
ਮੁਲਜ਼ਮਾਂ ਵਿਰੁਧ ਦਰਜ ਹਨ ਜਬਰੀ ਵਸੂਲੀ, ਅਗਵਾ, ਹਥਿਆਰ ਅਤੇ NDPS ਐਕਟ ਸਬੰਧੀ ਕਈ ਮਾਮਲੇ
ਚੰਡੀਗੜ੍ਹ: ਸਰਹੱਦ ਪਾਰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਵਿਰੁਧ ਇਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਏ.ਜੀ.ਟੀ.ਐਫ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ ਮੈਂਬਰ ਬਲਜਿੰਦਰ ਸਿੰਘ ਉਰਫ ਬਿੰਦਰੀ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਓ.ਐਨ.ਜੀ.ਸੀ ਨਾਲ ਸਮੀਖਿਆ ਮੀਟਿੰਗ
ਪੰਜਾਬ ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਨ੍ਹਾਂ ਮੁਲਜ਼ਮਾਂ ਦਾ ਅਪਰਾਧਕ ਇਤਿਹਾਸ ਹੈ, ਜਿਨ੍ਹਾਂ ਵਿਚ ਜਬਰੀ ਵਸੂਲੀ, ਅਗਵਾ, ਹਥਿਆਰ ਅਤੇ ਐਨ.ਡੀ.ਪੀ.ਐਸ. ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ।
ਇਹ ਵੀ ਪੜ੍ਹੋ: ਹਿਮਾਚਲ 'ਚ ਮਰੇ ਅਪਣੇ ਪਿਆਰਿਆਂ ਦੀਆਂ ਦੇਹਾਂ ਲੱਭਣ ਗਏ ਪ੍ਰਵਾਰਾਂ ਨਾਲ ਹੋ ਰਹੀ ਲੁੱਟ!
ਮੁੱਢਲੀ ਜਾਂਚ ਦੌਰਾਨ ਬਲਜਿੰਦਰ ਸਿੰਘ ਉਰਫ ਬਿੰਦਰੀ ਨੇ ਖੁਲਾਸਾ ਕੀਤਾ ਸੀ ਕਿ ਉਹ ਭਾਰਤ-ਪਾਕ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ (ਚੀਨ ਮਾਰਕਾ), 5 ਜ਼ਿੰਦਾ ਕਾਰਤੂਸ, 270 ਗ੍ਰਾਮ ਹੈਰੋਇਨ ਅਤੇ ਇਕ ਔਡੀ ਕਾਰ ਬਰਾਮਦ ਕੀਤੀ ਗਈ।