ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਏਜੰਸੀ

ਖ਼ਬਰਾਂ, ਪੰਜਾਬ

ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ।

photo

 

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ।

ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਮਦਦ ਲੋਕਾਂ ਤੱਕ ਪਹੁੰਚੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਸੀਬਤ ਦੀ ਇਸ ਘੜੀ ਵਿਚ ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ।