ਜਲ ਸਰੋਤ ਮੰਤਰੀ ਮੀਤ ਹੇਅਰ ਨੇ ਹਲਕਾ ਡੇਰਾਬੱਸੀ 'ਚ ਘੱਗਰ ਨਦੀ ਦਾ ਕੀਤਾ ਨਿਰੀਖਣ

ਏਜੰਸੀ

ਖ਼ਬਰਾਂ, ਪੰਜਾਬ

ਘੱਗਰ ਦੇ ਕੱਢਿਆ ਨੂੰ ਮਜ਼ਬੂਤ ਤੇ ਦਰੁਸਤ ਕਰਨ ਦੇ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

photo

 

ਡੇਰਾਬੱਸੀ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਡੇਰਾਬੱਸੀ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਇਥੇ ਉਨ੍ਹਾਂ ਪਿੰਡ ਟਿਵਾਣਾ ਅਤੇ ਅਮਲਾਲਾ ਵਿਖੇ ਪਾਣੀ ਕਾਰਨ ਹੋਏ ਨੁਕਸਾਨ ਅਤੇ ਬੰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਗਰਾਉਂਡ ਜੀਰੋ ਤੇ ਜਾਂ ਕੇ ਨਿਰੀਖਣ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਹਲਕੇ ਵਿੱਚ ਹੋਏ ਨੁਕਸਾਨ ਦੀ ਪੂਰੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਏਐਸਪੀ ਡਾ ਦਰਪਣ ਆਲਹੂਵਾਲੀਆ, ਐਕਸੀਅਨ ਡਰੇਨਜ ਵਿਭਾਗ, ਬੀਡੀਪੀਓ ਰਵਨੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ, ਜਿਨ੍ਹਾਂ ਨੂੰ ਮੰੰਤਰੀ ਵੱਲੋਂ ਰਾਹਤ ਕਾਰਜਾਂ ਵਿੱਚ ਹੋੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।  

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਥਾਨਕ ਤੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਗਰ ਦਰਿਆ ਵਿੱਚ ਚਾਰ ਗੁਣਾ ਵੱਧ ਪਾਣੀ ਆਉਣ ਕਾਰਨ ਅਜਿਹੇ ਸਥਿਤੀ ਉਤਪੰਨ ਹੋਈ । ਉਨ੍ਹਾਂ ਦੱਸਿਆ ਕਿ ਘੱਗਰ ਵਿੱਚ ਸਮਰਥਕਾਂ ਨਾਲੋਂ ਜ਼ਿਆਦਾ ਆਏ ਪਾਣੀ ਨੇ ਕਿਤੇ ਓਵਰਵਲੋ ਅਤੇ ਕਿਤੇ ਬੰਨ ਨੂੰ ਤੋੜ ਕੇ ਅਬਾਦੀ ਖੇਤਰਾਂ ਵਿੱਚ ਮਾਰ ਨੁਕਸਾਨ ਕੀਤਾ। ਜਿਸ ਕਾਰਨ ਫਸਲਾਂ ਅਤੇ ਘਰਾਂ ਦਾ ਨੁਕਸਾਨ ਹੋਇਆ। 

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਦੁਬਾਰੇ ਪੈਦਾ ਨਾ ਹੋਵੇ ਇਸ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਨੁੱਖੀ ਅਤੇ ਮਸੀਨਰੀ ਊਰਜਾ ਸ਼ਕਤੀ ਨਾਲ ਦਰਿਆਵਾਂ ਦੇ ਬੰਨ ਮਜਬੂਰ ਕੀਤੇ ਜਾ ਰਹੇ ਹਨ।

ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਬਾਰੇ ਪੁਛੇ ਸਵਾਲ ਤੇ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਭਾਰੀ ਮੀਂਹ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਸੀ ਅਤੇ ਹੁਣ ਵੀ ਪਾਣੀ ਦੀ ਮਾਰ ਕਾਰਨ ਜਿਥੇ ਕਿਤੇ ਫਸਲਾਂ ਦਾ ਨੁਕਸਾਨ ਹੋਇਆ ਹੈ ਉਥੇ ਸਰਕਾਰ ਵੱਲੋਂ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। 

ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਪਾਣੀ ‌ਜਾਂ‌ ਕਿਸੇ ਹੋਰ ਕਾਰਨਾਂ ਕਰਕੇ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਹੈਲਪ ਲਾਈਨ ਨੰਬਰ ਉੱਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੇਰਾਬੱਸੀ ਹਲਕੇ ਦੇ ਲੋਕਾਂ ਦੇ ਮੁੜ ਵਸੇਵੇ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਮਾਰ ਕਾਰਨ ਹੋਏ ਨੁਕਸਾਨ ਨੂੰ ਦਰੁਸਤ ਕਰਨ ਲਈ ਜੰਗੀ ਪੱਧਰ ਉੱਤੇ ਕਾਰਜ ਆਰੰਭ ਕੀਤੇ ਹੋਏ ਹਨ। ਉਨਾਂ ਕਿਹਾ ਕਿ ਬਹੁਤ ਜਲਦ ਹਲਕੇ ਦੇ ਹਾਲਾਤ ਪਹਿਲਾਂ ਵਾਂਗ ਠੀਕ ਹੋ ਜਾਣਗੇ । ਇਸ ਮੌਕੇ ਉਨ੍ਹਾਂ ਦੁਖ ਦੀ ਘੜੀ ਵਿੱਚ ਹਲਕੇ ਦੇ ਲੋਕਾਂ ਦਾ ਹਾਲ ਜਾਨਣ ਆਏ ਮੰਤਰੀ ਮੀਤ ਹੇਅਰ ਦਾ ਧੰਨਵਾਦ ਵੀ ਕੀਤਾ।