ਚੈਕਿੰਗ ਦੌਰਾਨ 55.34 ਕੁਇੰਟਲ ਫੱਲ ਤੇ ਸਬਜ਼ੀਆਂ ਨਸ਼ਟ ਕੀਤੀਆਂ : ਪੰਨੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫ਼ਲ ਸਬਜ਼ੀਆਂ ਮੁਹਈਆ ਕਰਵਾਉਣ

55.34 quintals of fruits and vegetables destroyed during checking: Pannu

ਚੰਡੀਗੜ੍ਹ, 13 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫ਼ਲ ਸਬਜ਼ੀਆਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫ਼ੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ  ਦੇ ਕਮਿਸ਼ਨਰ ਸ. ਕੇ. ਐਸ. ਪੰਨੂ ਕਰਦਿਆਂ ਦਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਰਾਜ ਦੀਆਂ ਪ੍ਰਮੁੱਖ 74 ਫ਼ਲ ਅਤੇ ਸਬਜ਼ੀ ਮੰਡੀਆਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਵਿਚ ਜ਼ਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ, ਜਿਸ ਵਿਚ ਸਿਹਤ ਵਿਭਾਗ ਅਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ । ਉਨ੍ਹਾਂ ਦਸਿਆ ਕਿ ਇਸ ਚੈਕਿੰਗ ਦੌਰਾਨ ਫ਼ਲ ਸਬਜ਼ੀਆਂ ਨੂੰ ਅਣਵਿਗਿਆਨਕ ਤਰੀਕੇ ਨਾਲ ਪਕਾਉਣ, ਸੰਭਾਲ ਅਤੇ ਨਾ ਖਾਣਾਯੋਗ ਫ਼ਲ ਸਬਜ਼ੀਆਂ ਸਬੰਧੀ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਮੰਡੀਆਂ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਫੜੇ ਗਏ ਜਿਨ੍ਹਾਂ ਨੂੰ ਮੌਕੇ ’ਤੇ ਜਬਤ ਕੀਤਾ ਗਿਆ। ਚੈਕਿੰਗ ਟੀਮਾਂ ਵਲੋਂ ਮੌਕੇ ਕਿਸਾਨਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ। ਪੜਤਾਲ ਦੌਰਾਨ 55.34 ਕੁਇੰਟਲ ਫ਼ਲ ਤੇ ਸਬਜ਼ੀਆਂ ਜੋ ਕਿ ਖਾਣ ਯੋਗ ਨਹੀਂ ਸਨ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ।