ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ 3 ਸਤੰਬਰ ਤਕ ਮੁਲਤਵੀ

ਏਜੰਸੀ

ਖ਼ਬਰਾਂ, ਪੰਜਾਬ

ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਅੱਜ ਛੁੱਟੀ ’ਤੇ ਹੋਣ ਕਰ ਕੇ ਉਕਤ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਸਕੀ।

Behbal Firing case hearing adjourned till September 3

ਫ਼ਰੀਦਕੋਟ (ਗੁਰਿੰਦਰ ਸਿੰਘ): ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ (Disrespect of Guru Granth Sahib) ਦੇ ਇਨਸਾਫ਼ ਦੀ ਮੰਗ ਕਰ ਰਹੀਆਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਸੀਆ ਅਤਿਆਚਾਰ ਅਤੇ ਗੋਲੀਕਾਂਡ ਮਾਮਲੇ ਦੀ ਅੱਜ ਇਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਅੱਜ ਛੁੱਟੀ ’ਤੇ ਹੋਣ ਕਰ ਕੇ ਉਕਤ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਸਕੀ।

ਹੋਰ ਪੜ੍ਹੋ: ਅਮਰੀਕਾ ’ਚ ਵੀਡੀਉ ਕਾਲ ’ਤੇ ਗੱਲ ਕਰ ਰਹੀ ਮਾਂ ਨੂੰ ਬੱਚੇ ਨੇ ਗੋਲੀ ਮਾਰੀ

ਇਸ ਕੇਸ ਸਬੰਧੀ ਅੱਜ ਇਹ ਕੇਸ ਫ਼ਾਈਲ ਡਿਊਟੀ ਮੈਜਿਸਟ੍ਰੇਟ ਜਗਦੀਪ ਸਿੰਘ ਮੜੋਕ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 3 ਸਤੰਬਰ ਤਕ ਮੁਲਤਵੀ ਕਰ ਦਿਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਦਾਲਤ ਵਿਚ ਅਮਰਜੀਤ ਸਿੰਘ ਕੁਲਾਰ ਪੇਸ਼ ਹੋਏ ਪਰ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਇਨ੍ਹਾਂ ਦੇ ਦੂਜੇ ਸਾਥੀ ਅਦਾਲਤ ਵਿਚ ਪੇਸ਼ ਨਾ ਹੋਏ। ਜ਼ਿਕਰਯੋਗ ਹੈ ਕਿ ਉਕਤਾਨ ਵਿਰੁਧ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।