ਵੋਟਰਸੂਚੀਵਿਚਰਜਿਸਟਰੇਸ਼ਨਅਤੇਵੇਰਵਿਆਂ ਚ ਸੋਧ ਲਈ ਪਹਿਲੀ ਜਨਵਰੀਤੋਂਵਿਸ਼ੇਸ਼ਮੁਹਿੰਮਸ਼ੁਰੂਡਾ.ਕਰੁਣਾਰਾਜੂ

ਏਜੰਸੀ

ਖ਼ਬਰਾਂ, ਪੰਜਾਬ

ਵੋਟਰ ਸੂਚੀ ਵਿਚ ਰਜਿਸਟਰੇਸ਼ਨ ਅਤੇ ਵੇਰਵਿਆਂ 'ਚ ਸੋਧ ਲਈ ਪਹਿਲੀ ਜਨਵਰੀ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ : ਡਾ. ਕਰੁਣਾ ਰਾਜੂ

IMAGE

ਚੰਡੀਗੜ੍ਹ, 13 ਅਗੱਸਤ (ਭੁੱਲਰ): ਪੰਜਾਬ ਵਿਚ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਸੋਧ ਪ੍ਰਕਿ੍ਆ ਵਿਚ ਤੇਜ਼ੀ ਲਿਆਂਦੀ ਗਈ ਹੈ | ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਮੁੱਖ ਚੋਣ ਅਧਿਕਾਰੀ, ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਵਿਚ ਚੋਣਾਂ ਕਰਵਾਉਣ ਲਈ ਕਈ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਂਕਿ, ਚੋਣ ਕਮਿਸ਼ਨ ਇਸ ਅਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵੋਟਰ ਸੂਚੀ ਵਿਚ ਵੇਰਵੇ ਰਜਿਸਟਰ ਕਰਨ, ਹਟਾਉਣ ਅਤੇ ਸੋਧਣ ਲਈ ਮਿਤੀ 01.01.2022 ਤੋਂ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਹੋ ਰਹੀ ਹੈ | ਇਸ ਵਿਸ਼ੇਸ਼ ਮੁਹਿੰਮ ਨੂੰ  ਸਪੈਸ਼ਲ ਸਮਰੀ ਰਿਵੀਜ਼ਨ ਵਜੋਂ ਜਾਣਿਆ ਜਾਂਦਾ ਹੈ, ਇਸ ਨਾਲ ਨਾਗਰਿਕਾਂ ਨੂੰ  ਅਪਣੇ ਆਪ ਨੂੰ  ਵੋਟਰ ਵਜੋਂ ਰਜਿਸਟਰ ਕਰਨ ਅਤੇ ਆਫ਼ਲਾਈਨ ਜਾਂ ਆਨਲਾਈਨ ਮਾਧਿਅਮ ਰਾਹੀਂ ਅਪਣੇ ਚੋਣ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਮਿਲਦਾ ਹੈ | ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਇਹ ਮੁਹਿੰਮ ਸੂਬੇ ਭਰ ਵਿਚ ਹਰ ਇਕ ਜ਼ਿਲ੍ਹੇ ਵਿਚ ਹਲਕਾ ਪੱਧਰ ਤੋਂ ਲੈ ਕੇ ਬੂਥ ਪੱਧਰ ਤਕ ਵਿਆਪਕ ਰੂਪ ਵਿਚ ਚਲਾਈ ਜਾਵੇਗੀ | ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵਲੋਂ 09.08.2021 ਤੋਂ 31.10.2021 ਵਿਚਕਾਰ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਮੁਹਿੰਮ ਨੂੰ  ਹੋਰ ਤੇਜ਼ ਕੀਤਾ ਜਾ ਸਕੇ ਅਤੇ ਮੌਜੂਦਾ ਪਾੜੇ ਨੂੰ  ਦੂਰ ਕੀਤਾ ਜਾ ਸਕੇ | ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਨੂੰ  ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਾਰੇ ਸੂਬਿਆਂ/ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿਚ ਹਰ ਸਾਲ ਦੇ ਅੰਤ ਵਿਚ ਸਪੈਸ਼ਲ ਸਮਰੀ ਰਿਵੀਜ਼ਨ ਕੀਤੀ ਜਾਂਦੀ ਹੈ | ਉਹ ਲੋਕ ਜੋ ਅਪਣੇ ਆਪ ਨੂੰ  ਵੋਟਰ ਵਜੋਂ ਰਜਿਸਟਰ ਨਹੀਂ ਕਰਾ ਸਕੇ ਅਤੇ ਜਿਹੜੇ ਵੋਟਰਾਂ ਨੂੰ  ਵੋਟਰ ਸੂਚੀਆਂ ਵਿਚ ਗ਼ਲਤੀਆਂ ਮਿਲਦੀਆਂ ਹਨ ਜਾਂ ਜਿਹੜੇ ਵੋਟਰ ਕਿਸੇ ਹੋਰ ਹਲਕੇ ਵਿਚ ਚਲੇ ਗਏ ਹਨ, ਉਹ 1 ਜਨਵਰੀ, 2022 ਸਪੈਸ਼ਲ ਸਮਰੀ ਰਿਵੀਜ਼ਨ ਦੀ ਵਰਤੋਂ ਕਰ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ ਜਾਂ ਜੋ ਮਿਤੀ 01.01.2022 ਤੋਂ ਪਹਿਲਾਂ 18 ਸਾਲ ਦੇ ਹੋ ਜਾਣਗੇ |
ਫ਼ੋਟੋ ਸੰਤੋਖ ਸਿੰਘ ਵਲੋਂ