ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਖ਼ਤਰੇ ਨੂੰ ਕੀਤਾ ਨਾਕਾਮ
ਪਾਕਿ-ਆਈਐਸਆਈ ਦੇ 4 ਮੈਂਬਰਾਂ ਨੂੰ ਗੋਲਾ ਬਾਰੂਦ ਸਮੇਤ ਕੀਤਾ ਗ੍ਰਿਫ਼ਤਾਰ
photo
ਚੰਡੀਗੜ੍ਹ: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕੈਨੇਡਾ ਸਥਿਤ ਅਰਸ਼ ਡੱਲਾ ਅਤੇ ਆਸਟ੍ਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਜੁੜੇ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ 4 ਅੱਤਵਾਦੀਆਂ ਕੋਲੋਂ 3 ਹੈਂਡ ਗ੍ਰਨੇਡ (ਪੀ-86), 1 ਆਈਈਡੀ ਅਤੇ 2-9 ਐਮਐਮ ਪਿਸਤੌਲ ਸਮੇਤ 40 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।