ਲੁਧਿਆਣਾ 'ਚ ਹੌਜ਼ਰੀ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫੈਕਟਰੀ ਬੰਦ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

photo

 

ਲੁਧਿਆਣਾ:  ਲੁਧਿਆਣਾ ਦੇ ਸਾਂਗਲਾ ਵਾਲਾ ਸ਼ਿਵਾਲਾ ਰੋਡ 'ਤੇ ਹੌਜ਼ਰੀ ਦੇ ਗੋਦਾਮ ਨੂੰ ਅੱਗ ਲੱਗ ਗਈ। ਸੋਮਵਾਰ ਨੂੰ ਦੂਜੀ ਮੰਜ਼ਿਲ 'ਤੇ ਸ਼ਾਰਟ ਸਰਕਟ ਤੋਂ ਬਾਅਦ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ। ਇਸ ਤੋਂ ਪਹਿਲਾਂ ਉੱਥੇ ਮੌਜੂਦ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਏ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ: ਰਾਜਪਾਲ ਵਲੋਂ 'ਗੀਤਾ ਆਚਰਣ - ਇਕ ਸਾਧਕ ਦੇ ਦ੍ਰਿਸ਼ਟੀਕੋਣ ਤੋਂ’ ਪੁਸਤਕ ਦੇ ਪੰਜਾਬੀ ਸੰਸਕਰਣ ਦੀ ਘੁੰਡ ਚੁੱਕਾਈ 

ਹਰਜਸ ਕੁਲੈਕਸ਼ਨ ਦੇ ਮਾਲਕ ਦੀਪਕ ਅਗਰਵਾਲ ਨੇ ਦਸਿਆ ਕਿ ਉਨ੍ਹਾਂ ਦੇ ਗੋਦਾਮ ਦੇ ਪਿੱਛੇ ਫੈਕਟਰੀ ਬਣੀ ਹੋਈ ਹੈ। ਉਸ ਦੇ ਵਰਕਰਾਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਗੋਦਾਮ ਨੂੰ ਅੱਗ ਲੱਗ ਗਈ ਸੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਸ ਨੇ ਲੋਕਾਂ ਦੀ ਮਦਦ ਨਾਲ ਸਾਮਾਨ ਬਾਹਰ ਕੱਢ ਲਿਆ। ਕੁਝ ਸਮੇਂ 'ਚ ਅੱਗ  ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ:'ਆਪ' ਦੇ 'ਕੁਸ਼ਾਸਨ' ਦੇ ਚੱਲਦਿਆਂ ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜ ਗਈ ਹੈ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ 

ਜਿਸ ਗਲੀ ਵਿਚ ਗੋਦਾਮ ਬਣਿਆ ਹੋਇਆ ਹੈ, ਉਸ ਵਿੱਚ ਬਿਜਲੀ ਦੀਆਂ ਤਾਰਾਂ ਬਹੁਤ ਜ਼ਿਆਦਾ ਹਨ। ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਗੋਦਾਮ ਤੱਕ ਪਹੁੰਚਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਗੋਦਾਮ ਦੇ ਆਲੇ-ਦੁਆਲੇ ਬਣੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ। ਜਦੋਂ ਅੱਗ ਲੱਗੀ ਤਾਂ ਗੋਦਾਮ ਬੰਦ ਸੀ। ਅੰਦਰ ਕੋਈ ਸਟਾਫ਼ ਮੌਜੂਦ ਨਹੀਂ ਸੀ। ਜਿਸ ਕਾਰਨ  ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।