ਮੈਡੀਕਲ ਸਟੋਰ ਦੇ ਮਾਲਕ ਦਾ ਕਤਲ; ਦੁਕਾਨ ਅੰਦਰ ਦਾਖਲ ਹੋ ਕੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ
ਮੈਡੀਕਲ ਸਟੋਰ ਦੇ ਮਾਲਕ ਦੀ ਪਛਾਣ ਡਾਕਟਰ ਦਿਨੇਸ਼ ਕੁਮਾਰ ਵਜੋਂ ਹੋਈ ਹੈ
ਰਾਜਪੁਰਾ: ਥਾਣਾ ਸਿਟੀ ਰਾਜਪੁਰਾ ਇਲਾਕੇ ਵਿਚ ਮੈਡੀਕਲ ਸਟੋਰ ਦੇ ਮਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ ਹੈ। ਕਾਤਲਾਂ ਨੇ ਸਟੋਰ ਮਾਲਕ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਭਾਰਤ ਬਨਾਮ ਵੈਸਟ ਇੰਡੀਜ਼ ਟੀ-20 ਸੀਰੀਜ਼: 5 ਮੈਚਾਂ ਦੀ ਸੀਰੀਜ਼ 'ਚ ਪਹਿਲੀ ਵਾਰ ਭਾਰਤ ਨੂੰ ਮਿਲੀ ਹਾਰ
ਮੈਡੀਕਲ ਸਟੋਰ ਦੇ ਮਾਲਕ ਦੀ ਪਛਾਣ ਡਾਕਟਰ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ, ਪਰ ਕੋਈ ਸੁਰਾਗ ਨਹੀਂ ਮਿਲਿਆ ਹੈ। ਘਟਨਾ ਸ਼ਨਿਚਰਵਾਰ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਐਸ.ਡੀ.ਐਮ ਸੰਜੀਵ ਕੁਮਾਰ ਤੇ ਕਰਨਲ ਜਸਦੀਪ ਸੰਧੂ ਸਮੇਤ 13 ਸ਼ਖ਼ਸੀਅਤਾਂ ਨੂੰ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਕਰਨਗੇ ਸਨਮਾਨਤ
ਥਾਣਾ ਸਿਟੀ ਰਾਜਪੁਰਾ ਦੇ ਇੰਚਾਰਜ ਰਾਜੇਸ਼ ਮਲਹੋਤਰਾ ਨੇ ਦਸਿਆ ਕਿ ਰਾਜਪੁਰਾ ਸਥਿਤ ਗੁਰੂ ਅੰਗਦ ਦੇਵ ਕਲੋਨੀ ਦੀ ਮੈਡੀਕਲ ਦੁਕਾਨ ਦੇ ਮਾਲਕ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿਤਾ ਗਿਆ ਹੈ। ਦਿਨੇਸ਼ ਕੁਮਾਰ ਰਾਤ ਸਮੇਂ ਅਪਣੀ ਦੁਕਾਨ 'ਤੇ ਬੈਠਾ ਸੀ ਕਿ ਅਚਾਨਕ ਉਸ 'ਤੇ ਹਮਲਾ ਹੋ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ |