Punjab News : CM ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ) ਸਮੇਤ ਕਈ ਸ਼ਖ਼ਸੀਅਤਾਂ ਸ਼ਾਮਲ

CM Bhagwant Mann

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।

ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।