Amritsar News : ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਨੇ ਇਕੱਠੇ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਸੌਦਾ ਸਾਧ ਨੂੰ ਮਾਫੀ ਦੇਣ ਸਬੰਧ ਵਿੱਚ ਚੱਲੀਆਂ ਵੱਖ-ਵੱਖ ਚੈਨਲਾਂ 'ਤੇ ਇੰਟਰਵਿਊ ਦੀ ਪੈਨ ਡਰਾਈਵ ਵੀ ਬਣਾ ਕੇ ਸਿੰਘ ਸਾਹਿਬ ਨੂੰ ਸੌਂਪੀ

SGPC members

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਨੇ ਇਕੱਠੇ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਹੈ। 

ਸੁਖਬੀਰ ਸਿੰਘ ਬਾਦਲ ਵੱਲੋਂ ਸੌਦਾ ਸਾਧ ਨੂੰ ਮਾਫੀ ਦੇਣ ਸਬੰਧ ਵਿੱਚ ਚੱਲੀਆਂ ਵੱਖ-ਵੱਖ ਚੈਨਲਾਂ 'ਤੇ ਇੰਟਰਵਿਊ ਦੀ ਪੈਨ ਡਰਾਈਵ ਵੀ ਬਣਾ ਕੇ ਸਿੰਘ ਸਾਹਿਬ ਨੂੰ ਸੌਂਪੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਇਸ ਸਬੰਧ ਵਿੱਚ ਸਜ਼ਾ ਪੰਥਕ ਭਾਵਨਾਵਾਂ ਨੂੰ ਧਿਆਨ ਹਿੱਤ ਰੱਖਦੇ ਹੋਏ ਦਿੱਤੀ ਜਾਵੇ। 

ਭਾਈ ਮਨਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੇ ਗਲਤੀਆਂ ਕੀਤੀਆਂ ਹਨ, ਉਹਨਾਂ ਨੂੰ ਭਾਂਡੇ ਮਾਂਜਣ ਦੀ ਸਜ਼ਾ ਕੀਤੀ ਜਾਵੇ ਪਰ ਜਿਨ੍ਹਾਂ ਨੇ ਗੁਨਾਹ ਕੀਤੇ ਹਨ,ਉਹਨਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਕਿਸੇ ਦਾ ਨਾਮ ਲਏ ਬਗੈਰ ਕਿਹਾ ਕਿ ਜਿਨ੍ਹਾਂ ਨੇ ਬਜਰ ਗੁਨਾਹ ਕੀਤੇ ਹਨ ,ਉਹਨਾਂ ਨੂੰ ਪੰਥ ਤੋਂ ਪਾਸੇ ਕਰ ਦਿੱਤਾ ਜਾਵੇ।