ਖੇਡ ਮੰਤਰੀ ਵਲੋਂ ਬਲਾਕ ਪੱਧਰੀ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇਹ ਸਟੇਡੀਅਮ

Sports Minister laid foundation stone of block level stadium

ਪੰਜਾਬ- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੀਤੇ ਦਿਨੀਂ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ 1 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਪੱਧਰੀ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਰਾਜਨੀਤਕ ਸਲਾਹਕਾਰ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੀ ਮੌਜੂਦ ਸਨ। ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨੀਂਹ ਪੱਥਰ ਸਮਾਰੋਹ ਦੌਰਾਨ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,

ਨਾਲ ਹੀ ਉਨ੍ਹਾਂ ਕਿਹਾ ਕਿ 100 ਏਕੜ ਵਿਚ ਬਣ ਰਹੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਰਸ ਯੂਨੀਵਰਸਟੀ ਸਪੋਰਟਸ ਸਾਇੰਸ, ਸਪੋਰਟਸ ਤਕਨਾਲੋਜੀ, ਸਪੋਰਟਸ ਪ੍ਰਬੰਧਕ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿਚ ਸਿੱਖਿਆ ਨੂੰ ਬੜਾਵਾ ਦੇਵੇਗੀ। ਕੈਬਨਟਿ ਮੰਤਰੀ ਨੇ ਕਿਹਾ ਕਿ ਚੰਗੀ ਖੁਰਾਕ, ਚੰਗੀ ਸਿਹਤ ਅਤੇ ਚੰਗਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਸ਼ੁਰੂ ਕੀਤਾ ਗਿਆ ਹੈ।  ਇਸ ਮੌਕੇ ਉਨ੍ਹਾਂ ਗਿਆਨੀ ਕਰਤਾਰ ਸਿੰਘ ਦੀ ਬਣਾਈ ਪ੍ਰਤੀਭਾ ਤੇ ਫੁੱਲ ਭੇਟ ਕਰਕੇ ਸਰਧਾਂਜਲੀ ਦਿੱਤੀ।

ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਅਤੇ ਸਥਾਨਕ ਐਮ ਐਲ ਏ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਬਲਾਕ ਪੱਧਰੀ ਖੇਡ ਸਟੇਡੀਅਮ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਕਾਫੀ ਫਾਇਦਾ ਮਿਲੇਗਾ। ਗਿਆਨੀ ਕਰਤਾਰ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੜਾ ਲੰਬਾ ਸਮਾਂ ਇਲਾਕੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਗਿਆਨੀ ਕਰਤਾਰ ਸਿੰਘ ਦੀ ਯਾਦ ਵਿਚ ਬਣੇ ਸਰਕਾਰੀ ਕਾਲਜ ਵਿਚ ਸਟੇਡੀਅਮ ਬਣਾਉਣ ਲਈ ਉਨ੍ਹਾਂ ਹਲਕਾ ਵਾਸੀਆਂ ਨਾਲ ਵਾਅਦਾ ਕੀਤਾ ਸੀ।  ਜਿਸਨੂੰ ਅੱਜ ਖੇਡ ਮੰਤਰੀ ਜੀ ਵਲੋਂ ਪੂਰਾ ਕਰ ਦਿੱਤਾ ਗਿਆ ਹੈ।