ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਰਡੀਨੈਂਸਾਂ ਦੀ ਥਾਂ ਲੈਣ ਵਾਲੇ ਚਾਰ ਬਿਲਾਂ ਦਾ ਵਿਰੋਧ ਕਰਨਗੀਆਂ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਰਡੀਨੈਂਸਾਂ ਦੀ ਥਾਂ ਲੈਣ ਵਾਲੇ ਚਾਰ ਬਿਲਾਂ ਦਾ ਵਿਰੋਧ ਕਰਨਗੀਆਂ

image

ਨਵੀਂ ਦਿੱਲੀ, 13 ਸਤੰਬਰ : ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਸੰਸਦ ਦੇ ਮਾਨਸੂਨ ਸੈਸ਼ਨ 'ਚ ਸਰਕਾਰ ਵਲੋਂ ਪੇਸ਼ ਕੀਤੇ ਗਏ 11 ਬਿਲਾਂ ਵਿਚੋਂ ਚਾਰ ਵਿਰੁਧ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਅਪਣੀਆਂ ਚਿੰਤਾਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗਣਗੀਆਂ। ਇਹ ਬਿੱਲ ਪਹਿਲਾਂ ਲਿਆਂਦੇ ਆਰਡੀਨੈਂਸ ਦੀ ਥਾਂ ਲੈਣਗੇ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਸਮਾਨ ਸੋਚ ਵਾਲੀਆਂ ਪਾਰਟੀਆਂ ਦੇ ਸੰਪਰਕ 'ਚ ਹੈ ਅਤੇ ਉਸਨੇ ਸੰਸਦ ਦੇ ਦੋਵਾਂ ਸਦਨਾਂ 'ਚ ਤਿੰਨ ਖੇਤੀਬਾੜੀ ਬਿੱਲਾਂ ਅਤੇ ਬੈਂਕਿੰਗ ਰੈਗੂਲੇਸ਼ਨ ਕਾਨੂੰਨ ਦਾ ਸਖ਼ਤ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਵਿਆਪਕ ਪ੍ਰਬੰਧਾਂ ਦੇ ਵਿਚਕਾਰ ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।