ਹੁਣ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ 'ਤੇ ਵੀ ਮਿਲਣਗੇ ਮਾਰਕਫੈਡ ਦੇ ਉਤਪਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਰਕਫੈਡ ਤੇ ਹਿਮਾਚਲ ਸਰਕਾਰ ਵਿਚਾਲੇ ਹੋਇਆ ਆਪਸੀ ਸਹਿਮਤੀ ਦਾ ਸਮਝੌਤਾ

Markfed products will now be available at 5,000 PDS depots in Himachal Pradesh

ਚੰਡੀਗੜ੍ਹ: ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ ਜਿਸ ਨਾਲ ਮਾਰਕਫੈਡ ਦੇ ਵੱਖ-ਵੱਖ ਉਤਪਾਦ ਹੁਣ ਹਿਮਾਚਲ ਦੇ 5000 ਦੇ ਕਰੀਬ ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ਉਤੇ ਉਪਲੱਬਧ ਹੋਣਗੇ।

ਹੋਰ ਪੜ੍ਹੋ: ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਇਹ ਫੈਸਲਾ ਅੱਜ ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ  ਪੌਲ ਰਾਸੂ ਤੇ ਡਾਇਰੈਕਟਰ ਲਲਿਤ ਜੈਨ ਨਾਲ ਪੰਜਾਬ ਦੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ  ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ.  ਵਰੁਣ ਰੂਜ਼ਮ ਤੇ ਤੇਲ ਮਿੱਲ ਖੰਨਾ ਦੇ ਜਨਰਲ ਮੈਨੇਜਰ  ਰਵਿੰਦਰ ਸ਼ਰਮਾ ਵੱਲੋਂ ਮਾਰਕਫੈਡ ਤੇ ਸ਼ੂਗਰਫੈਡ ਦੇ ਉਤਪਾਦ ਹਿਮਾਚਲ ਪ੍ਰਦੇਸ਼ ਨੂੰ ਜਨਤਕ ਵੰਡ ਪ੍ਰਣਾਲੀ ਲਈ ਮੁਹੱਈਆ ਕਰਵਾਉਣ ਬਾਰੇ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ।

ਹੋਰ ਪੜ੍ਹੋ: ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੁਝ ਸਮਾਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਇਹ ਐਮ.ਓ.ਯੂ. ਸੰਭਵ ਹੋਇਆ।  

ਹੋਰ ਪੜ੍ਹੋ: CM ਯੋਗੀ 'ਤੇ ਭੜਕੇ ਓਵੈਸੀ, ਕਿਹਾ ਜੇ ਕੰਮ ਕੀਤੇ ਹੁੰਦੇ ਤਾਂ 'ਅੱਬਾ, ਅੱਬਾ' ਨਹੀਂ ਚੀਕਣਾ ਪੈਂਦਾ

ਵਿਕਾਸ ਗਰਗ ਨੇ ਦੱਸਿਆ ਕਿ ਅੱਜ ਹੋਏ ਸਮਝੌਤੇ ਤਹਿਤ ਮਾਰਕਫੈਡ ਦੇ ਉਚ ਮਿਆਰਾਂ ਦੇ ਖਾਣਯੋਗ ਉਤਪਾਦ ਹੁਣ ਹਿਮਾਚਲ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਵਾਜਬ ਕੀਮਤਾਂ ਉਤੇ ਮਿਲਣਗੇ। ਇਸ ਦੌਰਾਨ ਸ਼ੂਗਰਫੈਡ ਪੰਜਾਬ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਖੰਡ ਦੀ ਸਪਲਾਈ ਕਰਨ ਬਾਰੇ ਵੀ ਗੱਲਬਾਤ ਹੋਈ ਜਿਸ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਭਵਿੱਖ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਹੋਰ ਪੜ੍ਹੋ: ਨਵੰਬਰ ਤੱਕ ਚਾਲੂ ਹੋਵੇਗਾ ਮੋਹਾਲੀ ਏਅਰ ਕਾਰਗੋ ਕੰਪਲੈਕਸ : ਮੁੱਖ ਸਕੱਤਰ

ਵਰੁਣ ਰੂਜ਼ਮ ਨੇ ਕਿਹਾ ਕਿ ਅੱਜ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਵਧਾਉਣ ਦੀਆਂ ਕੋਸ਼ਿਸ਼ਾਂ ਹੋਰ ਬਲ ਮਿਲਿਆ ਹੈ ਅਤੇ ਹੁਣ ਹਿਮਾਚਲ ਵਾਸੀ ਵੀ ਮਾਰਕਫੈਡ ਦੇ ਉਚ ਮਿਆਰੀ ਤੇ ਸਵਾਦਲੇ ਉਤਪਾਦ ਵਾਜਬ ਕੀਮਤਾਂ ਉਤੇ ਆਪਣੇ ਹੀ ਘਰਾਂ ਕੋਲੋਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਐਨ.ਐਮ.ਆਰ. ਸ਼ੁੱਧਤਾ ਪ੍ਰੀਖਣ ਵਿੱਚ ਮਾਰਕਫੈਡ ਦਾ ਉਤਪਾਦ ਸੋਹਣਾ ਬਰਾਂਡ ਸ਼ਹਿਦ ਪਾਸ ਹੋਇਆ ਸੀ। ਇਹ ਟੈਸਟ ਕੌਮਾਂਤਰੀ ਪੱਧਰ 'ਤੇ ਮਾਨਤਾ ਹੈ।