ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਅੱਜ 

ਏਜੰਸੀ

ਖ਼ਬਰਾਂ, ਪੰਜਾਬ

ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਵਿਚ ਹੱਲ ਨਿਕਲਦਾ ਹੈ ਜਾਂ ਫਿਰ ਕੱਲ੍ਹ ਨੈਸ਼ਨਲ ਹਾਈਵੇਅ ਜਾਮ ਹੁੰਦੇ ਹਨ। 

Contractual employees of Punjab Roadways

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ 6 ਸਤੰਬਰ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਮੁਲਾਜ਼ਮਾਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਣ ਜਾ ਰਹੀ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ  ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀ ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਹੋ ਸਕਦੀ ਹੈ।

ਪਿਛਲੇ ਕਈ ਦਿਨਾਂ ਤੋਂ ਮੁਲਾਜ਼ਮ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਹਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹੈ ਮੁਲਾਜ਼ਮਾਂ ਨੇ ਸਾਰੀਆਂ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਹੋਈ ਹੈ ਜਿਸ ਨਾਲ ਸਰਕਾਰ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਅੱਜ ਲੰਮੇ ਸਮੇਂ ਤੋਂ ਬਾਅਦ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਵਿਚ ਹੱਲ ਨਿਕਲਦਾ ਹੈ ਜਾਂ ਫਿਰ ਕੱਲ੍ਹ ਨੈਸ਼ਨਲ ਹਾਈਵੇਅ ਜਾਮ ਹੁੰਦੇ ਹਨ।