ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਆਪਸ ਵਿਚ ਟਕਰਾਏ ਦੋ ਟਰੱਕ
ਡਰਾਈਵਰਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ
PHOTO
ਚੰਡੀਗੜ੍ਹ: ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਦਾ ਟਾਇਰ ਫਟ ਗਿਆ ਤਾਂ ਉਹ ਡਿਵਾਈਡਰ ਪਾਰ ਕਰ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਇਆ।
ਇਸ ਹਾਦਸੇ ਵਿੱਚ ਦੋ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਡੇਰਾਬੱਸੀ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਹੋ ਗਿਆ ਹੈ ਕਿ ਟਰੱਕ ਦੇ ਪਰਖੱਚੇ ਉੱਡ ਗਏ ਹਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ 'ਚ ਜੁਟੀ ਹੋਈ ਹੈ।