ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ 'ਤੇ ਸੁਣਵਾਈ, ਵਿਧਾਇਕ ਤੇ ਪੰਜਾਬ ਸਰਕਾਰ ਨੂੰ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਪ੍ਰੀਤ ਕੌਰ ਨੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ।

HC issues notice to state on petition for second wife of Pathanmajra



ਚੰਡੀਗੜ੍ਹ: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ 'ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਗੁਰਪ੍ਰੀਤ ਕੌਰ ਦੀ ਪਟੀਸ਼ਨ ’ਤੇ ਵਿਧਾਇਕ ਪਠਾਨਮਾਜਰਾ ਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ। ਦਰਅਸਲ ਗੁਰਪ੍ਰੀਤ ਕੌਰ ਨੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ।