ਕਪੂਰਥਲਾ 'ਚ ASI ਲਖਵਿੰਦਰ ਸਿੰਘ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਿਰਾਸਤ ਵਿੱਚ ਲਏ ਏਐਸਆਈ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਟੀਮ ਆਪਣੇ ਨਾਲ ਹੈੱਡ ਕੁਆਰਟਰ ਲੈ ਗਈ ਹੈ।

photo

 

ਕਪੂਰਥਲਾ: ਪੰਜਾਬ ਦੇ ਕਪੂਰਥਲਾ ਸਿਟੀ ਥਾਣੇ ਵਿੱਚ ਦੇਰ ਰਾਤ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਇੱਕ ASI ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਹਿਰਾਸਤ ਵਿੱਚ ਲਏ ਏਐਸਆਈ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਟੀਮ ਆਪਣੇ ਨਾਲ ਹੈੱਡ ਕੁਆਰਟਰ ਲੈ ਗਈ ਹੈ। ਇਸ ਸਬੰਧੀ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਏਐਸਆਈ ਵੱਲੋਂ ਇੱਕ ਧਿਰ ਤੋਂ ਰਿਸ਼ਵਤ ਮੰਗੀ ਗਈ ਸੀ। ਦੇਰ ਰਾਤ ਥਾਣਾ ਸਿਟੀ ਦੀ ਪੁਲਿਸ ਨੇ ਛਾਪਾ ਮਾਰ ਕੇ ਲਖਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਦੇ ਡੀਐਸਪੀ ਅਰਮਿੰਦਰ ਸਿੰਘ ਨੇ ਦੱਸਿਆ ਕਿ ਗੌਰਵ ਵਾਸੀ ਸੰਤਪੁਰਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਕਿਸੇ ਨਾਲ ਪੈਸਿਆਂ ਦਾ ਲੈਣ-ਦੇਣ ਹੈ। ਜਿਸ ਸਬੰਧੀ ਉਨ੍ਹਾਂ ਥਾਣਾ ਸਿਟੀ ਵਿਖੇ ਸ਼ਿਕਾਇਤ ਦਿੱਤੀ, ਜਿਸ ਦੀ ਮਾਰਕ ਏ.ਐਸ.ਆਈ ਲਖਵਿੰਦਰ ਸਿੰਘ ਨੂੰ ਕੀਤੀ ਗਈ ਪਰ ਉਕਤ ਏ.ਐਸ.ਆਈ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਿਹਾ। ਸ਼ਿਕਾਇਤਕਰਤਾ ਲਗਾਤਾਰ ਥਾਣੇ ਦੇ ਗੇੜੇ ਮਾਰ ਰਿਹਾ ਸੀ। ਦੂਜੇ ਪਾਸੇ ਏਐਸਆਈ ਵੱਲੋਂ ਗੱਲਬਾਤ ਲਈ ਨਹੀਂ ਬੁਲਾਇਆ ਜਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਕਿਹਾ ਕਿ ਮਾਮਲਾ ਟਾਲਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਏਐਸਆਈ ਨੇ ਉਸ ਤੋਂ 2 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਾਰਾ ਮਾਮਲਾ ਦੱਸਿਆ। ਮੰਗਲਵਾਰ ਦੇਰ ਸ਼ਾਮ ਜਦੋਂ ਗੌਰਵ ਏ.ਐਸ.ਆਈ ਲਖਵਿੰਦਰ ਸਿੰਘ ਕੋਲ ਪੈਸੇ ਦੇਣ ਲਈ ਪਹੁੰਚਿਆ ਤਾਂ ਉਕਤ ਏ.ਐਸ.ਆਈ ਨੂੰ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕਰਕੇ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।