ਬਠਿੰਡਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮ੍ਰਿਤਕ ਸਿਰ ਸੀ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ

photo

 

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ ਦੇ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ।  ਮ੍ਰਿਤਕ  ਦੀ ਪਹਿਚਾਣ ਸੁਖਚੈਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ  ਹੈ। ਮ੍ਰਿਤਕ ਦੇ ਸਿਰ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ।

ਇਹ ਵੀ ਪੜ੍ਹੋ: ਘਰੇਲੂ ਕਲੇਸ਼ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਪਿੰਡ ਵਾਸੀਆਂ ਨੇ ਦੱਸਿਆ ਕਿ ਛੋਟੀ ਕਿਸਾਨੀ ਨਾਲ ਸਬੰਧਤ ਉਕਤ ਕਿਸਾਨ 9 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਉਹ ਕਰਜ਼ੇ ਕਾਰਨ ਪਰੇਸ਼ਾਨ ਤੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਥਾਣਾ ਫੂਲ ਦੀ ਪੁਲਿਸ ਮ੍ਰਿਤਕ ਕਿਸਾਨ ਦੇ ਭਰਾ ਸੀਰਾ ਦੇ ਬਿਆਨਾਂ ’ਤੇ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਵਿਚ ਵੱਡੀ ਲੁੱਟ ਦੀ ਵਾਰਦਾਤ, ਸਾਧੂ ਬਣ ਕੇ ਆਏ ਪਾਖੰਡੀਆਂ ਨੇ 16 ਲੱਖ ਦੇ ਗਹਿਣੇ ਕੀਤੇ ਚੋਰੀ

 ਦੂਜੇ ਪਾਸੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੇਠੂਕੇ ਦੇ ਕਿਸਾਨ ਮਹਿੰਦਰ ਸਿੰਘ ਨੇ ਵੀ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸਿਰ ਲੱਗਭਗ ਅੱਠ ਲੱਖ ਦਾ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ, ਜਿਸ ਕਾਰਨ ਕਿਸਾਨ ਕਾਫੀ ਪਰੇਸ਼ਾਨ ਰਹਿੰਦਾ ਸੀ।