ਚੰਡੀਗੜ੍ਹ ਗ੍ਰਨੇਡ ਅਟੈਕ ਮਾਮਲੇ ਵਿਚ ਪੁਲਿਸ ਨੇ ਦੂਜੇ ਮੁਲਜ਼ਮ ਵਿਸ਼ਾਲ ਨੂੰ ਵੀ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਵਿਸ਼ਾਲ

Big news regarding the Chandigarh grenade attack, the police have also arrested the other accused Vishal

ਚੰਡੀਗੜ੍ਹ:ਚੰਡੀਗੜ੍ਹ ਦੇ ਬੰਗਲੇ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਸਾਥੀ ਹੈ।

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਆਟੋ ਚਾਲਕ ਅਨਿਲ ਕੁਮਾਰ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।