ਭਲਕੇ ਹੋਣ ਵਾਲੀ ਮਹਾ ਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਡੱਲੇਵਾਲ ਨੇ ਕੀਤੇ ਵੱਡੇ ਖੁਲਾਸੇ, ਹਰਿਆਣਾ ਸਰਕਾਰ ਬਾਰੇ ਕਹੀ ਇਹ ਗੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਗੂ ਡੱਲੇਵਾਲ ਨੇ ਹਰਿਆਣਾ ਸਰਕਾਰ ਤੇ ਸਾਧੇ ਨਿਸ਼ਾਨੇ

Farmer leader Dallewal made big revelations about the Maha Panchayat to be held tomorrow

Haryana News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਹਰਿਆਣਾ ਵਿਚ 15 ਸਤੰਬਰ ਨੂੰ ਉਚਾਣਾ ਮੰਡੀ ਵਿੱਚ ਮਹਾਂ ਪੰਚਾਇਤ ਹੋ ਰਹੀ ਹੈ। ਇਸ ਤੋਂ ਪਹਿਲਾਂ ਹੀ ਹਰਿਆਣਾ ਸਰਕਾਰ ਵੱਲੋਂ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਾ ਪੰਚਾਇਤ ਵਿੱਚ ਪੂਰੇ ਦੇਸ਼ ਦੀਆਂ ਜਥੇਬੰਦੀਆਂ ਨੇ ਆਉਣਾ ਹੈ। ਇਸ ਵਿੱਚ ਪ੍ਰੋਗਰਾਮ ਹੈ ਕਿ ਸੁਪਰੀਮ ਕੋਰਟ ਵਿੱਚ ਬਣਾਈ ਕਮੇਟੀ ਨੂੰ ਲੈ ਕੇ ਵਿਚਾਰ ਚਰਚਾ ਕਰਨੀ ਹੈ।

ਡੱਲੇਵਾਲ ਦਾ ਕਹਿਣਾ ਹੈ ਕਿ ਸਰਕਾਰ ਨੇ ਮਹਾ ਪੰਚਾਇਤ ਦੇ ਨੇੜਲੇ ਗੁਰਦੁਆਰਾ ਸਾਹਿਬ ਨੂੰ ਕਿਹਾ ਹੈ ਕਿ ਜੇਕਰ ਲੰਗਰ ਦਿੱਤਾ ਤਾਂ ਕਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਘਰ  ਦਾ ਲੰਗਰ ਸਭ ਲਈ ਹੁੰਦਾ ਹੈ ਪਰ ਸਰਕਾਰ ਨੇ ਗੁਰਦੁਆਰਾ ਕਮੇਟੀ ਨੂੰ ਰੋਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿਸਾਨ ਆਗੂ ਜਰਨੈਲ ਸਿੰਘ ਨੇ ਮਹਾ ਪੰਚਾਇਤ ਵਿੱਚ ਆਉਣ ਸੀ ਪਰ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮਹਾ ਪੰਚਾਇਤ ਵਿੱਚ ਜਾਣ ਤੋਂ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਕੋਈ ਧਰਨੇ ਦਾ ਪ੍ਰੋਗਰਾਮ ਨਹੀ ਹੈ ਸਿਰਫ ਮਹਾ ਪੰਚਾਇਤ ਕਰਨੀ ਹੈ। ਡੱਲੇਵਾਲ ਨੇ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਵਿਚਲੇ ਗੁਰੂ ਘਰ ਨੂੰ ਰੋਕਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਲੰਗਰ ਨਹੀਂ ਛਕਾਉਣਾ। ਉਨ੍ਹਾਂ ਨੇਕਿਹਾ ਹੈ ਕਿ ਸਰਕਾਰ ਕਿਸਾਨ ਵਿਰੋਧੀ ਹੈ। ਹਰਿਆਣਾ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾ ਕੇ ਕਿਸਾਨਾਂ ਨੂੰ ਆਪਣੀ ਕਿਸਾਨ ਮਹਾ ਪੰਚਾਇਤ ਤੋਂ ਰੋਕਿਆ ਜਾ ਰਿਹਾ ਹੈ।