Amritsar airport News: ਅੰਮ੍ਰਿਤਸਰ ਹਵਾਈ ਅੱਡੇ 'ਤੇ NRI ਗ੍ਰਿਫਤਾਰ, ਅਮਰੀਕਾ ਲੈ ਕੇ ਜਾ ਰਿਹਾ ਸੀ 9 ਐਮਐਮ ਦੇ 15 ਰੌਂਦ
Amritsar airport News: ਹਵਾਈ ਅੱਡੇ 'ਤੇ ਸਮਾਨ ਦੀ ਤਲਾਸ਼ੀ ਦੌਰਾਨ ਲੱਗਿਆ ਪਤਾ
NRI arrested at Amritsar airport News in punjabi : ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਜਾ ਰਹੇ ਇੱਕ ਐਨਆਰਆਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪਰਵਾਸੀ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਅਤੇ ਕਾਫੀ ਸਮੇਂ ਤੋਂ ਇੱਥੇ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ ਸਾਮਾਨ ਦੀ ਸੁਰੱਖਿਆ ਦੀ ਜਾਂਚ ਕੀਤੀ ਗਈ ਤਾਂ ਸੀਆਈਐਸਐਫ ਦੇ ਜਵਾਨਾਂ ਨੇ ਮੁਲਜ਼ਮ ਦੇ ਬੈਗ ਵਿੱਚੋਂ 9 ਐਮਐਮ ਦੇ 15 ਰੌਂਦ ਬਰਾਮਦ ਕੀਤੇ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਏਅਰਪੋਰਟ ਥਾਣੇ ਦੇ ਸੀ.ਆਈ.ਐਸ.ਐਫ ਦੇ ਸਬ ਇੰਸਪੈਕਟਰ ਕੇ.ਐਸ.ਵਿਕਟਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਮਰਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਨਿਊਜਰਸੀ ਵਜੋਂ ਹੋਈ ਹੈ। ਅਮਰਦੀਪ ਸਿੰਘ ਅਮਰੀਕਾ ਜਾਣ ਲਈ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਲੈਣਵਾਲਾ ਸੀ। ਸ਼ਿਕਾਇਤ ਅਨੁਸਾਰ ਏਐਸਆਈ ਬਲਜੀਤ ਸਿੰਘ ਕੱਲ੍ਹ ਹਵਾਈ ਅੱਡੇ ’ਤੇ ਚੈਕਿੰਗ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਅਮਰੀਕਾ ਜਾਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅਮਰਦੀਪ ਸਿੰਘ ਦੀ ਵਾਰੀ ਆ ਗਈ। ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 9 ਐਮਐਮ ਦੇ 15 ਰੌਂਦ ਬਰਾਮਦ ਹੋਏ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਅਮਰਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੁਲਿਸ ਅਮਰਦੀਪ ਸਿੰਘ ਨੂੰ ਰਿਮਾਂਡ 'ਤੇ ਲਵੇਗੀ। ਉਸ ਤੋਂ ਪੁੱਛਿਆ ਜਾਵੇਗਾ ਕਿ ਉਸ ਨੂੰ ਇਹ 9 ਐਮਐਮ ਦੀਆਂ ਗੋਲੀਆਂ ਕਿੱਥੋਂ ਮਿਲੀਆਂ ਅਤੇ ਇਨ੍ਹਾਂ ਗੋਲੀਆਂ ਨੂੰ ਅਮਰੀਕਾ ਲਿਜਾਣ ਦਾ ਉਸ ਦਾ ਕੀ ਮਕਸਦ ਸੀ। ਫਿਲਹਾਲ ਸੀਆਈਐਸਐਫ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਏਅਰਪੋਰਟ ਪੁਲਿਸ ਸਟੇਸ਼ਨ 'ਚ ਐਫਆਈਆਰ 34 ਤਹਿਤ ਆਰਮਜ਼ ਐਕਟ 25/24/59ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।