Manu Bhakar: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਲੰਪਿਕ ਤਗਮਾ ਜੇਤੂ ਮਨੂ ਭਾਕਰ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Manu Bhakar: ਮਨੂ ਭਾਕਰ ਨੇ ਵਾਹਘਾ ਬਾਰਡਰ 'ਤੇ ਤੇਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਨਿਆ
Olympic medal winner Manu Bhakar paid obeisance to Sri Darbar Sahib: ਪੈਰਿਸ ਓਲੰਪਿਕ 2024 ਵਿੱਚ ਦੋ ਬ੍ਰੌਂਜ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਸ਼ੂਟਰ ਮਨੂ ਭਾਕਰ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨੂ ਭਾਕਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਮੈਂ ਪਹਿਲੀ ਵਾਰ ਆਈ ਹਾਂ ਅਤੇ ਇੱਥੇ ਆ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ।
ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।
ਇਸ ਦੌਰਾਨ ਮਨੂ ਭਾਕਰ ਪਰਿਵਾਰ ਨਾਲ ਵਾਹਘਾ ਬਾਰਡਰ ਵੀ ਗਈ ਅਤੇ ਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਨਿਆ। ਇਸ ਮੌਕੇ ਉਨ੍ਹਾਂ ਨੇ ਰੀਟਰੀਟ ਸੈਰਾਮਨੀ 'ਚ ਬੀ. ਐੱਸ. ਐੱਫ਼. ਜਵਾਨਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਬੀ. ਐੱਸ. ਐੱਫ਼. ਅਧਿਕਾਰੀਆਂ ਵੱਲੋਂ ਮਨੂ ਭਾਕਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।