Patiala News : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
Patiala News : ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ’ਚ ਪੱਖੇ ਨਾਲ ਲਿਆ ਫਾਹਾ
Patiala News : ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਬੀ-ਫਾਰਮੇਸੀ ਫਸਟ ਈਅਰ ਕਰ ਰਿਹਾ ਸੀ। ਨੌਜਵਾਨ ਦਾ ਨਾਮ ਸ਼ੁਭ ਕਰਨ ਦੱਸਿਆ ਜਾ ਰਿਹਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ :Chandigarh News : ਐੱਮ-ਪਾਕਸ ਦੇ ਮਾਮਲਿਆਂ ਦੀ ਰੋਕਥਾਮ ਲਈ ਪੀ.ਜੀ.ਆਈ. ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਜ਼ਿੰਮੇਵਾਰੀ ਲੈਣ ਲਈ ਕਿਹਾ
ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਦੇ ਵਿਚ ਜਦੋਂ ਪੱਖੇ ਨਾਲ ਲੜਕਦੀ ਲਾਸ਼ ਬਾਰੇ ਪਤਾ ਲੱਗਾ ਤਾਂ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚਦਾ ਹੋਇਆ ਅਤੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਪਰ ਅਜੇ ਤੱਕ ਖੁਦਕੁਸ਼ੀ ਕਰਨ ਦਾ ਕਾਰਨ ਨਹੀਂ ਸਾਹਮਣੇ ਆ ਸਕਿਆ।
(For more news Apart from Punjabi University student committed suicide News in punjabi , stay tuned to Rozana Spokesman )