Mohinder Singh Kaypee son Death News: ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohinder Singh Kaypee son Death News: ਤੇਜ਼ ਰਫ਼ਤਾਰ ਕਾਰ ਦੇ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Mohinder Singh Kaypee son Death News

 Mohinder Singh Kaypee son Death News: ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿੱਚੀ ਕੇ.ਪੀ. (36) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ 'ਚ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ ਜਾ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਗੱਡੀ ਨੇ ਰਾਤ ਕਰੀਬ 10 ਵਜੇ ਰਿੱਚੀ ਦੀ ਗੱਡੀ ਸਮੇਤ 3 ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਗੱਡੀ ਭਜਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਹਾਦਸੇ ਦੌਰਾਨ ਰਿੱਚੀ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਰਿਸ਼ੀ ਦੀ ਲਾਸ਼ ਨੂੰ ਪਰਿਵਾਰਕ ਮੈਂਬਰ ਘਰ ਲੈ ਗਏ ਅਤੇ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਬਾਰੇ ਲਗਭਗ 1 ਵਜੇ ਸੂਚਨਾ ਮਿਲੀ। ਉਨ੍ਹਾਂ ਦੀ ਟੀਮ ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਦੀ ਪਛਾਣ ਕਰ ਲਈ ਜਾਵੇਗੀ। ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਆਪਣਾ ਦੁੱਖ ਪ੍ਰਗਟ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ।

ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਕੇ.ਪੀ. 2009 ਵਿੱਚ ਜਲੰਧਰ ਤੋਂ ਸੰਸਦ ਮੈਂਬਰ ਬਣੇ ਸਨ। 2014 ਵਿੱਚ, ਉਹ ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾ ਤੋਂ ਹਾਰ ਗਏ ਸਨ। ਉਹ ਸੂਬੇ ਵਿੱਚ ਤਿੰਨ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹਿ ਚੁੱਕੇ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇੱਕ ਪੁਰਾਣਾ ਚਿਹਰਾ ਹੋਣ ਕਰਕੇ, ਕੇ.ਪੀ. ਦੀ ਰਾਜਨੀਤੀ ਵਿੱਚ ਚੰਗੀ ਪਕੜ ਹੈ।

(For more news apart from 'Former MP  Mohinder Singh Kaypee son Death News' stay tuned to Rozana Spokesman)