ਹੜ੍ਹ ਤੋਂ ਬਾਅਦ ਕਿਸਾਨਾਂ ਦੀ ਹਰ ਮੁਸ਼ਕਲ ’ਚ ਸਹਾਇਤਾ ਲਈ ਮਾਨ ਸਰਕਾਰ ਨੇ ਚੁੱਕੇ ਠੋਸ ਕਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

16 ਸਤੰਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਖਰੀਦ ਸੀਜ਼ਨ ਲਈ ਸਾਰੇ ਪ੍ਰਬੰਧ ਪੂਰੇ ਕਰਨ ਦੇ ਹੁਕਮ ਦਿੱਤੇ ਹਨ

Mann government has taken concrete steps to help farmers in every difficulty after the flood

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪ੍ਰੇਸ਼ਾਨ ਹੋਏ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਅਹਿਮ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ 16 ਸਤੰਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਖਰੀਦ ਸੀਜ਼ਨ ਲਈ ਸਾਰੇ ਪ੍ਰਬੰਧ ਪੂਰੇ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਤਹਿਤ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੈਂਦੀਆਂ ਮੰਡੀਆਂ ਵਿੱਚੋਂ ਪਾਣੀ ਅਤੇ ਚਿੱਕੜ ਹਟਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਮੁਹਿੰਮ 14 ਤੋਂ 19 ਸਤੰਬਰ ਤੱਕ ਚੱਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਮੰਡੀਆਂ ਦੀ ਮੁਰੰਮਤ ਦਾ ਕੰਮ 19 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Photo