ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਬੋਹਰ ਦੇ ਪਿੰਡਾਂ ਦਾ ਕੀਤਾ ਦੌਰਾ
ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕੀਤੀ ਮੁਲਾਕਾਤ
Union Minister Ravneet Singh Bittu visited the villages of Abohar
ਅਬੋਹਰ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਬੋਹਰ ਦੇ ਪਿੰਡ ਦਲਮੀਰ ਖੇੜਾ ਦਾ ਦੌਰਾ ਕੀਤਾ। ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਹ ਪਿੰਡ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚੋਂ ਇੱਕ ਹੈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਦਰਦਨਾਕ ਅਨੁਭਵ ਸੁਣੇ ਕਿ ਉਨ੍ਹਾਂ ਨੇ ਆਫ਼ਤ ਦਾ ਸਾਹਮਣਾ ਕਿਵੇਂ ਕੀਤਾ। ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਸੂਬਾ ਸਰਕਾਰ ਦੁਆਰਾ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ।