Harike Head Works ਵਿਚ ਪਾਣੀ ਦਾ ਪੱਧਰ ਮੁੜ ਵਧਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਵਧਿਆ ਪੱਧਰ 

Water Level Rises Again at Harike Head Works Latest News in Punjabi 

Water Level Rises Again at Harike Head Works Latest News in Punjabi ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਸੀ, ਜਿਸ ਕਾਰਨ ਹਰੀਕੇ ਹਥਾੜ ਖੇਤਰ ਵਿਚ ਵੀ ਲੋਕਾਂ ਦੇ ਘਰਾਂ ਅਤੇ ਜ਼ਮੀਨਾਂ ਵਿਚ ਪਾਣੀ ਉਤਰ ਰਿਹਾ ਸੀ ਕਿ ਬੀਤੇ ਕੱਲ੍ਹ ਤੋਂ ਪਾਣੀ ਦਾ ਪੱਧਰ ਫਿਰ ਵਧਣਾ ਸ਼ੁਰੂ ਹੋ ਗਿਆ। 

ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ 1 ਲੱਖ 43 ਹਜ਼ਾਰ ਕਿਊਸਿਕ ਸੀ, ਜਿਸ ਵਿਚੋਂ ਡਾਊਨ ਸਟਰੀਮ ਨੂੰ 1 ਲੱਖ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਬਾਕੀ 18 ਹਜ਼ਾਰ ਕਿਊਸਿਕ ਪਾਣੀ ਰਾਜਸਥਾਨ ਅਤੇ ਫ਼ਿਰੋਜ਼ਪੁਰ ਫ਼ੀਡਰ ਨਹਿਰਾਂ ਨੂੰ ਛੱਡਿਆ ਜਾ ਰਿਹਾ ਹੈ। ਬੀਤੀ ਸ਼ਾਮ 5 ਵਜੇ ਪਾਣੀ ਦਾ ਪੱਧਰ 1 ਲੱਖ 36 ਹਜ਼ਾਰ ਕਿਊਸਿਕ ਸੀ ਅਤੇ ਡਾਊਨ ਸਟਰੀਮ ਨੂੰ 1 ਲੱਖ 18 ਹਜ਼ਾਰ ਕਿਊਸਿਰ ਪਾਣੀ ਛੱਡਿਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ।

(For more news apart from Water Level Rises Again at Harike Head Works Latest News in Punjabi stay tuned to Rozana Spokesman.)