ਲੁਧਿਆਣਾ STF ਵਲੋਂ 16 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਤਿੰਨ ਨਸ਼ਾ ਤਸਕਰਾਂ ਵਿਚ ਇੱਕ ਔਰਤ ਵੀ ਸ਼ਾਮਿਲ

Smugglers Arrested with 16 millions of heroin

ਲੁਧਿਆਣਾ: STF ਨੇ ਗੁਪਤ ਸੂਚਨਾ  ਦੇ ਆਧਾਰ 'ਤੇ ਨਾਕੇਬੰਦੀ ਦੌਰਾਨ 3 ਕਿੱਲੋ 130 ਗਰਾਮ ਹੇਰੋਇਨ ਸਮੇਤ ਚਾਰ ਆਰੋਪੀਆਂ ਨੂੰ ਕਾਬੂ ਕੀਤਾ। ਇਸ ਵਿਚ ਇੱਕ ਔਰਤ ਵੀ ਸ਼ਾਮਿਲ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 16 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੀਡੀਆ ਨਾਲ ਗੱਲ ਬਾਤ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਰੇਰੂ ਸਾਹਿਬ ਰੋਡ ਦੇ ਨਜਦੀਕ ਨਾਕੇਬੰਦੀ ਦੌਰਾਨ ਇੱਕ ਅਰਟਿਗਾ ਕਾਰ ਵਿਚ ਸਵਾਰ ਕਮਲ ਕੁਮਾਰ ਲੁਧਿਆਨਾ,  ਗੁਰਵਿੰਦਰ ਸਿੰਘ ਉਰਫ ਵਿੱਕੀ ਜ਼ਿਲ੍ਹਾ ਫਿਰੋਜਪੁਰ, ਸਨੇਹਾ ਉਰਫ ਬੰਧਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕੋਲੋਂ 1 ਕਿੱਲੋ 530 ਗਰਾਮ ਹੈਰੋਇਨ ਬਰਾਮਦ ਹੋਈ।

ਉਥੇ ਹੀ ਮੋਤੀ ਨਗਰ ਦੇ ਕੋਲ ਨਾਕੇਬੰਦੀ ਦੌਰਾਨ ਇੱਕ ਮੋਟਰਸਾਇਕਿਲ ਸਵਾਰ ਸੁਖਬੀਰ ਸਿੰਘ ਉਰਫ ਸੁਖਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 1 ਕਿੱਲੋ 600 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੇ ਮੁਤਾਬਕ ਸੁਖਬੀਰ ਲੁਧਿਆਨਾ ਦੇ ਕੇਂਦਰੀ ਜੇਲ੍ਹ ਵਿਚ ਬੰਦ ਮਲਕੀਤ ਸਿੰਘ ਦੇ ਨਾਲ ਹੈ ਅਤੇ ਫੋਨ 'ਤੇ ਸੰਪਰਕ ਵਿਚ ਹੈ। ਪੁਲਿਸ ਦੇ ਮੁਤਾਬਕ ਫੜੇ ਗਏ ਆਰੋਪੀ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰ ਕਾਨੂੰਨੀ ਕੰਮ ਨੂੰ ਅੰਜਾਮ ਦਿੰਦੇ ਹਨ।

ਉਹਨਾਂ ਦਸਿਆ ਕਿ ਇਕ ਆਰੋਪੀ ਚਾਹ ਦਾ ਕੰਮ ਕਰਦਾ ਹੈ ਤੇ ਇਕ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ। ਉਹਨਾਂ ਦਸਿਆ ਕਿ ਇਹਨਾਂ ਤੇ ਹੋਰ ਵੀ ਕਈ ਮਾਮਲੇ ਦਰਜ ਹਨ। ਦਸ ਦਈਏ ਕਿ ਥੋੜੇ ਦਿਨ ਪਹਿਲਾਂ ਅੰਮ੍ਰਿਤਸਰ ਰੂਲਰ ਪੁਲਿਸ ਨੇ ਪਿੰਡ ਘਰਿੰਡਾ ਵਿਚੋਂ 12 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਮਿਲਣ ਉਤੇ ਰੋੜਾ ਵਾਲਾ ਪੁਲ ਉਪਰ ਨਾਕਾਬੰਦੀ ਕੀਤੀ ਸੀ।

ਇਸ ਦੌਰਾਨ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਬੀਤੇ ਦਿਨ ਜੰਡਿਆਲਾ ਗੁਰੂ ਵਿਚ ਐਸਟੀਐਫ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਸੀ, ਦੋਵਾਂ ਦਾ ਕੋਈ ਸਬੰਧ ਹੈ ਜਾਂ ਨਹੀਂ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ 'ਚ ਹਨ ਅਤੇ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।