ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਦਿੱਲੀ 'ਚ ਮੀਟਿੰਗ, ਜਾਣੋ ਕਿਸਾਨਾਂ ਦੀਆਂ ਮੁੱਖ ਮੰਗਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਆਦਾਤਰ ਕਿਸਾਨ ਜਥੇਬੰਦੀਆਂ ਦੇ ਲੀਡਰ ਮੰਗਲਵਾਰ ਸ਼ਾਮ ਨੂੰ ਹੀ ਗੱਲਬਾਤ 'ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ।

farmer

Farmers protest

Farmers protest

Farmers protest

Farmers protest

Farmers protest

Farmers protest

Farmers protest

Farmers protest

Farmers protest

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨ ਹੀ ਨਵੇਂ ਖੇਤੀ ਕਾਨੂੰਨਾਂ 'ਤੇ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ। ਇਸ ਦੇ ਤਹਿਤ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਗੱਲ਼ਬਾਤ ਹੋਏਗੀ। ਬੀਤੇ ਦਿਨ ਹੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕਿਸਾਨ ਜਥੇਬੰਦੀਆਂ ਵਲੋਂ ਹੋਈ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹੋ ਗਈਆਂ ਸਨ।

ਇਸ ਦੌਰਾਨ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਵੱਲੋ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹੋ ਗਈਆਂ ਹਨ। ਜ਼ਿਆਦਾਤਰ ਕਿਸਾਨ ਜਥੇਬੰਦੀਆਂ ਦੇ ਲੀਡਰ ਮੰਗਲਵਾਰ ਸ਼ਾਮ ਨੂੰ ਹੀ ਗੱਲਬਾਤ 'ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਸਨ।