ਅਜਨਾਲਾ- ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਹਲਕਾ ਬੁਖ਼ਾਰ ਅਤੇ ਖਾਂਸੀ ਹੋਣ ਕਾਰਨ ਉਨ੍ਹਾਂ ਆਪਣਾਂ ਕੋਰੋਨਾ ਦਾ ਟੈੱਸਟ ਕਰਵਾਇਆ ਸੀ।

Corona Report Positive

ਅਜਨਾਲਾ- ਪੰਜਾਬ 'ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਜਿਸੇ ਦੇ ਚਲਦੇ ਅੱਜ ਅਜਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਅਜਨਾਲਾ ਦੇ ਸਿਵਲ ਹਸਪਤਾਲ 'ਚ ਓਮ ਪ੍ਰਕਾਸ਼ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। 

ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਹਲਕਾ ਬੁਖ਼ਾਰ ਅਤੇ ਖਾਂਸੀ ਹੋਣ ਕਾਰਨ ਉਨ੍ਹਾਂ ਆਪਣਾਂ ਕੋਰੋਨਾ ਦਾ ਟੈੱਸਟ ਕਰਵਾਇਆ ਸੀ। ਉਨ੍ਹਾਂ ਲੋਕਾਂ ਨੂੰ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਨੂੰ ਹਰ ਹਾਲ ਵਿਚ ਬਣਾ ਕੇ  ਰੱਖਣ ਦੀ ਅਪੀਲ ਕੀਤੀ ਹੈ।