ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਨਰਾਜ਼ ਹੋ ਕੇ ਬਾਹਰ ਨਿਕਲੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਜਥੇਬੰਦੀਆਂ ਨਾਰਾਜ਼ ਹੋ ਕੇ ਮੀਟਿੰਗ ਚ ਬਾਹਰ ਨਿਕਲਿਆ ਤੇ ਕਿਸਾਨਾਂ ਵਲੋਂ ਹੋਰ ਤਿੱਖਾ ਸੰਘਰਸ਼ ਰੱਖਣ ਦਾ ਐਲਾਨ ਕੀਤਾ ਹੈ।

Farmers PROTEST

ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਕਿਸੇ ਤਣਪੱਤਣ ਨਾ ਲੱਗ ਸਕੀ। ਕਿਸਾਨ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਨਾਲ ਕੀਤੀ ਗੱਲਬਾਤ ਬੇਸਿੱਟਾ ਰਹੀ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ  ਦੇ ਨੁਮਾਇੰਦੇ ਨਾਰਾਜ਼ ਹੋ ਕੇ ਬਾਹਰ ਨਿਕਲ ਆਏ । ਕਿਸਾਨ ਇੰਨੇ ਗੁੱਸੇ ਵਿੱਚ ਸਨ ਕਿ ਮੀਟਿੰਗ  ਤੋਂ ਬਾਹਰ ਆ ਕੇ ਖੇਤੀ ਕਾਨੂੰਨ ਦੀ ਕਾਪੀਆਂ ਪਾੜ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। 

ਕਿਸਾਨਾਂ ਨੇ ਆਪਣੀਆਂ ਇਹ ਮੰਗਾਂ ਸਰਕਾਰ ਸਾਹਮਣੇ ਰੱਖਣੀਆਂ ਸੀ ਪਰ ਮੀਟਿੰਗ ਵਿਚਾਲੇ ਹੀ ਟੁੱਟ ਗਈ। ਕਿਸਾਨਾਂ ਦੀਆਂ ਮੁੱਖ ਮੰਗਾਂ-
1. ਪਹਿਲੀ ਸਾਰੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। 
2.  ਸਵਾਮੀਨਾਥਨ ਰਿਪੋਰਟ ਮੁਤਾਬਕ ਫਸਲਾਂ ਦੇ ਉਚਿਤ ਮੁੱਲ ਦਿੱਤੇ ਜਾਣ। 
3.ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। 
4. ਸਰਕਾਰ ਐਮਐਸਪੀ 'ਤੇ ਕਣਕ ਤੇ ਝੋਨੇ ਵਾਂਗ ਹੋਰ ਫਸਲਾਂ ਵੀ ਖਰੀਦੇ। 
5. ਫਸਲਾਂ ਦੀ ਗੁਣਵੱਤਾ ਸਰਕਾਰੀ ਏਜੰਸੀਆਂ ਤੈਅ ਕਰਨ।