ਹਾਥਰਸ ਮਾਮਲੇ 'ਚ ਪੀੜਤ ਨੂੰ ਇਨਸਾਫ਼ ਦਿਵਾਉਣ ਦਲਿਤ ਭਾਈਚਾਰੇ ਵੱਲੋਂ ਮੋਦੀ, ਯੋਗੀ ਦਾ ਫੂਕਿਆ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਰਾਤਰੀ ਜਥੇਬੰਦੀਆਂ ਵੱਲੋਂ ਯੂ.ਪੀ. ਦੇ ਹਾਥਰਸ ਵਿਚ ਸਮੂਹਿਕ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ।

PROTEST

ਮੋਗਾ- ਦੇਸ਼ ਭਰ 'ਚ ਜਿੱਥੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਉੱਥੇ ਦੂਜੇ ਪਾਸੇ ਅੱਜ ਬਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਮੋਗਾ ਅਤੇ ਤਹਿਸੀਲ ਨਿਹਾਲ ਸਿੰਘ ਵਾਲਾ ਦੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਯੂ.ਪੀ. ਦੇ ਹਾਥਰਸ ਵਿਚ ਸਮੂਹਿਕ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ।