ਭਾਰਤ ਨੇ ਗ਼ੈਰ-ਕਾਨੂੰਨੀ ਢੰਗ ਨਾਲ ਲੱਦਾਖ਼ ਨੂੰ ਬਣਾਇਆ ਕੇਂਦਰ ਸ਼ਾਸਤ ਪ੍ਰਦੇਸ਼ : ਚੀਨ

ਏਜੰਸੀ

ਖ਼ਬਰਾਂ, ਪੰਜਾਬ

ਭਾਰਤ ਨੇ ਗ਼ੈਰ-ਕਾਨੂੰਨੀ ਢੰਗ ਨਾਲ ਲੱਦਾਖ਼ ਨੂੰ ਬਣਾਇਆ ਕੇਂਦਰ ਸ਼ਾਸਤ ਪ੍ਰਦੇਸ਼ : ਚੀਨ

image

ਨਵੀਂ ਦਿੱਲੀ, 13 ਅਕਤੂਬਰ : ਰਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਸਰਹੱਦਾਂ ਨੇੜੇ 44 ਨਵੇਂ ਪੁਲਾਂ ਦੇ ਉਦਘਾਟਨ ਤੋਂ ਬਾਅਦ ਚੀਨ ਨੇ ਅੱਜ ਤਿੱਖੀ ਪ੍ਰਤੀਕ੍ਰਿਆ ਦਿਤੀ ਹੈ। ਚੀਨ ਨੇ ਕਿਹਾ ਹੈ ਕਿ ਉਹ “ਭਾਰਤ ਵਲੋਂ ਗ਼ੈਰ ਕਾਨੂੰਨੀ ਢੰਗ ਨਾਲ ਸਥਾਪਤ ਲੱਦਾਖ਼ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਮਾਨਤਾ ਨਹੀਂ ਦਿੰਦਾ” ਅਤੇ ਇਸ ਖੇਤਰ ਵਿਚ ਬੁਨਿਆਦੀ ਢਾਂਚੇ ਦੀ ਉਸਾਰੀ ਦਾ ਵਿਰੋਧ ਕਰਦਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜੀਅਨ ਨੇ ਵੀ ਸਰਹੱਦ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੈਨਿਕ ਤਾਇਨਾਤੀ ਨੂੰ ਵਧਾਉਣਾ ਤਣਾਅ ਦਾ ਮੂਲ ਕਾਰਨ”ਦਸਿਆ। ਚੀਨ ਦੇ ਬੁਲਾਰੇ ਨੇ ਕਿਹਾ ਕਿ ਪਹਿਲਾਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਚੀਨ ਭਾਰਤੀ ਪੱਖ ਅਤੇ ਅਰੁਣਾਚਲ ਪ੍ਰਦੇਸ਼ ਦੁਆਰਾ ਗ਼ੈਰ ਕਾਨੂੰਨੀ ਢੰਗ ਨਾਲ ਸਥਾਪਤ ਕੀਤੇ ਗਏ ਲੱਦਾਖ਼ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਮਾਨਤਾ ਨਹੀਂ ਦਿੰਦਾ। ਅਸੀਂ ਸਰਹੱਦੀ ਖੇਤਰ ਦੇ ਸੈਨਿਕ ਝਗੜੇ ਦੇ ਉਦੇਸ਼ ਨਾਲ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦੇ ਵਿਕਾਸ ਵਿਰੁਧ ਖੜੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਪੱਖ “ਸਰਹੱਦ ਦੇ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਅਤੇ ਸੈਨਿਕ ਤਾਇਨਾਤੀ ਨੂੰ ਵਧਾ ਰਿਹਾ ਹੈ ਜੋ ਦੋਵਾਂ ਧਿਰਾਂ ਵਿਚਾਲੇ ਤਣਾਅ ਦਾ ਮੂਲ ਕਾਰਨ ਹੈ।       (ਏਜੰਸੀ)