ਨਵਜੋਤ ਸਿੱਧੂ ਦਾ ਮੀਟਿੰਗ ਤੋਂ ਬਾਅਦ ਵੱਡਾ ਬਿਆਨ, 'ਹਾਈਕਮਾਨ ਦਾ ਫੈਸਲਾ ਹੋਵੇਗਾ ਮਨਜ਼ੂਰ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੈਂ ਪਾਰਟੀ ਹਾਈਕਮਾਨ ਦੇ ਹਰ ਫੈਸਲੇ ਦਾ ਆਦਰ ਕਰਾਂਗਾ- ਸਿੱਧੂ

Navjot Sidhu

 

 ਨਵੀਂ ਦਿੱਲੀ: ਨਵਜੋਤ ਸਿੰਘ ਸਿੱਧੂ ਦੀ ਹਰੀਸ਼ ਰਾਵਤ ਨਾਲ ਮੀਟਿੰਗ ਖਤਮ ਹੋ ਗਈ। ਦੋਨੋਂ ਕਾਂਗਰਸੀ ਆਗੂ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਮਗਰੋਂ ਬਾਹਰ ਆਏ। ਇਸ ਦੌਰਾਨ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਸਸਪੈਂਸ ਜਾਰੀ ਹੈ।

 

ਮੀਟਿੰਗ ਖਤਮ ਹੋਣ ਤੋਂ ਬਾਅਦ ਸਿੱਧੂ ਨੇ ਕਿਹਾ ਕਿ  ਮੈਂ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਅਤੇ ਪੰਜਾਬ ਕਾਂਗਰਸ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਮੈਨੂੰ ਕਾਂਗਰਸ ਪ੍ਰਧਾਨ ਪ੍ਰਿਯੰਕਾ  ਗਾਂਧੀ ਅਤੇ ਰਾਹੁਲ ਗਾਂਧੀ 'ਤੇ ਪੂਰਾ ਵਿਸ਼ਵਾਸ ਹੈ। ਉਹ ਜੋ ਵੀ ਫੈਸਲਾ ਲੈਣਗੇ, ਉਹ ਕਾਂਗਰਸ ਅਤੇ ਪੰਜਾਬ ਦੀ ਬਿਹਤਰੀ ਲਈ ਹੋਵੇਗਾ। ਮੈਂ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗਾ।

 

 

 

 ਦੂਜੇ ਪਾਸੇ ਹਰੀਸ਼ ਰਾਵਤ ਨੇ ਕਿਹਾ, "ਨਵਜੋਤ ਸਿੱਧੂ ਨੇ ਸਪਸ਼ਟ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦਾ ਫੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਨਿਰਦੇਸ਼ ਸਪਸ਼ੱਟ ਹਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਸੰਗਠਨਾਤਮਕ ਢਾਂਚਾ ਕਾਇਮ ਕਰਨਾ ਚਾਹੀਦਾ ਹੈ। ਇਸਦਾ ਭਲਕੇ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਸਤੀਫ਼ਾ ਦੇਣ ਮਗਰੋਂ ਸਿੱਧੂ ਦੀ ਹਾਈ ਕਮਾਨ ਨਾਲ ਇਹ ਪਹਿਲੀ ਮੁਲਾਕਾਤ ਸੀ।