ਬਠਿੰਡਾ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 7-8 ਲੋਕਾਂ ਨੇ ਕੀਤੀ ਕੁੱਟਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਖ਼ਮੀ ਹਾਲਤ ਵਿਚ ਹਸਪਤਾਲ ਕਰਵਾਇਆ ਭਰਤੀ

photo

 

ਬਠਿੰਡਾ: ਬਠਿੰਡਾ ਦੇ ਪਿੰਡ ਜੋਧਪੁਰ ਰੋਮਾਣਾ ਸਥਿਤ ਇੱਕ ਰੈਸਟੋਰੈਂਟ ਵਿੱਚ ਸਮੋਸੇ ਖਾ ਰਹੇ ਇੱਕ ਨੌਜਵਾਨ 'ਤੇ 7-8 ਹਥਿਆਰਬੰਦ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜ਼ਖ਼ਮੀ ਨੌਜਵਾਨ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਪੁਲਿਸ ਨੇ ਉਸ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੁਲਿਸ ਨੂੰ ਦਿਤੇ ਆਪਣੇ ਬਿਆਨ 'ਚ ਰਤਨਦੀਪ ਸਿੰਘ ਨੇ ਦਸਿਆ ਕਿ ਉਹ ਪਿੰਡ ਦੇ ਇਕ ਰੈਸਟੋਰੈਂਟ 'ਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਸਮੋਸੇ ਖਾ ਰਿਹਾ ਸੀ। ਇਸ ਦੌਰਾਨ ਇਕ ਕਾਰ 'ਚ ਸਵਾਰ ਸੱਤ-ਅੱਠ ਵਿਅਕਤੀ ਰੈਸਟੋਰੈਂਟ 'ਚ ਦਾਖਲ ਹੋਏ ਅਤੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਤੋਂ ਬਾਅਦ ਉਥੋਂ ਚਲੇ ਗਏ।

ਇਹ ਵੀ ਪੜ੍ਹੋ: ਟੀਵੀ ਚੈਨਲ ਬਦਲਣ ਨੂੰ ਲੈ ਕੇ ਆਪਸ ਵਿਚ ਭਿੜੇ ਕੈਦੀ, 4 ਗੰਭੀਰ ਜ਼ਖਮੀ

ਜ਼ਖ਼ਮੀ ਨੌਜਵਾਨ ਨੇ ਦਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੀ ਉਕਤ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋਈ ਸੀ। ਇਸ ਗੱਲ ਨੂੰ ਲੈ ਕੇ ਝਗੜਾ ਹੋਇਆ। ਜਿਸ ਵਿਚ ਸਮਝੌਤਾ ਹੋ ਗਿਆ ਪਰ ਉਕਤ ਮਾਮਲੇ ਨੂੰ ਲੈ ਕੇ ਕਥਿਤ ਦੋਸ਼ੀ ਉਸ ਨਾਲ ਨਾਰਾਜ਼ ਸਨ ਅਤੇ ਇਸੇ ਗੁੱਸੇ ਦੇ ਚੱਲਦਿਆਂ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿਤਾ|