ਕਪੂਰਥਲਾ 'ਚ ਦੇਸੀ ਪਿਸਤੌਲ ਸਮੇਤ ਨੌਜਵਾਨ ਕਾਬੂ, 2 ਜਿੰਦਾ ਰੌਂਦ ਵੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

SGGS ਕਾਲਜ ਫਿਲਮ ਮੌਜਾ ਹੀ ਮੌਜਾ ਤੇ ਵਾਇਟ ਪੰਜਾਬ ਦੀ ਸਟਾਰ ਕਾਸਟ ਵੀ ਪਹੁੰਚੀ

photo

 

ਕਪੂਰਥਲਾ: ਕਪੂਰਥਲਾ ਦੀ ਸੀਆਈਏ ਟੀਮ ਨੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਪਿਸਤੌਲ ਬਰਾਮਦ ਹੋਏ ਹਨ। ਮੁਲਜ਼ਮ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਵਿੱਚ ਅਸਲਾ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੀਆਈਏ ਥਾਣਾ ਇੰਚਾਰਜ ਜਰਨੈਲ ਸਿੰਘ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਨ੍ਹਾਂ ਦੀ ਟੀਮ ਮੁਹੱਲਾ ਮਹਿਤਾਬ ਗੜ੍ਹ ਤੋਂ ਫੱਤੂਢੀਂਗਾ ਚੌਕ ਵੱਲ ਗਸ਼ਤ ’ਤੇ ਸੀ। ਇਸ ਦੌਰਾਨ ਵਾਟਰ ਟਰੀਟਮੈਂਟ ਪਲਾਂਟ ਨੇੜੇ ਇਕ ਨੌਜਵਾਨ ਨੂੰ ਪੈਦਲ ਆਉਂਦਾ ਦੇਖਿਆ ਗਿਆ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਉਸ ਕੋਲੋਂ 7.62 ਮਿਲੀਮੀਟਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ।

ਪਿਸਤੌਲ ਦਾ ਮੈਗਜ਼ੀਨ ਖੋਲ੍ਹਣ 'ਤੇ ਉਸ ਵਿੱਚੋਂ ਦੋ ਜਿੰਦਾ ਰੌਂਦ ਵੀ ਮਿਲੇ। ਫੜੇ ਗਏ ਮੁਲਜ਼ਮ ਝਰਮਲ ਸਿੰਘ ਨੇ ਆਪਣਾ ਕੋਈ ਲਾਇਸੈਂਸ ਪੇਸ਼ ਨਹੀਂ ਕੀਤਾ। ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਦੀ ਪਛਾਣ ਝਰਮਲ ਸਿੰਘ ਉਰਫ ਚੌਧਰੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਨੂਰਪੁਰ ਲੁਬਾਣਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿੱਚ ਅਸਲਾ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।