ਭਾਰਤ-ਕੈਨੇਡਾ ਤਣਾਅ: MP ਸੁਸ਼ੀਲ ਰਿੰਕੂ ਨੇ ਪ੍ਰਧਾਨ ਮੰਤਰੀ ਕੋਲ ਚੁੱਕਿਆ ਵੀਜ਼ਾ ਸਬੰਧੀ ਸਮੱਸਿਆਵਾਂ ਦਾ ਮਸਲਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਤਰੁਣ ਕਪੂਰ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਕੂਟਨੀਤਿਕ ਤਣਾਅ ਦੇ ਚਲਦਿਆਂ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਦਰਪੇਸ਼ ਮੁਸ਼ਲਕਾਂ ਦੇ ਹੱਲ ਨੂੰ ਲੈ ਕੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਤਰੁਣ ਕਪੂਰ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ।
ਇਹ ਵੀ ਪੜ੍ਹੋ: ਖਰੜ ਤੀਹਰਾ ਕਤਲ: ਲੱਖ ਰੁਪਏ ਦਾ ਮੋਬਾਈਲ ਖ਼ਰੀਦਣ ’ਤੇ ਭਰਾ ਨਾਲ ਹੋਈ ਲੜਾਈ ਮਗਰੋਂ ਬਣਾਈ ਸੀ ਕਤਲ ਦੀ ਯੋਜਨਾ
ਸੰਸਦ ਮੈਂਬਰ ਰਿੰਕੂ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚ ਰਿਸ਼ਤਿਆਂ ਨੂੰ ਲੈ ਕੇ ਜੋ ਖਟਾਸ ਆਈ ਹੈ, ਜਿਸ ਕਰਕੇ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿਚ ਕੰਮਕਾਜ ਬੰਦ ਕੀਤਾ ਹੋਇਆ ਹੈ। ਇਸ ਦੇ ਚਲਦਿਆਂ ਪੰਜਾਬੀ ਅਤੇ ਹੋਰ ਸੂਬਿਆਂ ਦੇ ਐਨ.ਆਰ.ਆਈਜ਼. ਪ੍ਰਵਾਰਾਂ ਨੂੰ ਭਾਰਤ ਵਿਚ ਆਉਣ ਦਾ ਵੀਜ਼ਾ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ: ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ: ਸਕੂਲ ਦਾ ਹੀ ਵਿਦਿਆਰਥੀ ਨਿਕਲਿਆ ਮੁਲਜ਼ਮ
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕੈਨੇਡਾ ਦੇ ਐਨ.ਆਰ.ਆਈ. ਭੈਣਾਂ-ਭਰਾਂਵਾ ਨੇ ਦੁੱਖ-ਸੁੱਖ , ਸਿਹਤ ਸੇਵਾਵਾਂ ਜਾਂ ਹੋਰ ਕਈ ਤਰ੍ਹਾਂ ਦੇ ਕਾਰਜਾਂ ਦਾ ਸਮਾਂ ਪਹਿਲਾ ਹੀ ਮਿਥਿਆ ਹੋਇਆ ਸੀ। ਵੀਜ਼ਾ ਨਾ ਮਿਲਣ ਕਰਕੇ ਇਹ ਲੋਕ ਪਰੇਸ਼ਾਨ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਨਾਲ ਇਨ੍ਹਾਂ ਮੁਸ਼ਕਲਾਂ ਨੂੰ ਲੈ ਕੇ ਚਰਚਾ ਕੀਤੀ ਅਤੇ ਉਨ੍ਹਾਂ ਨੇ ਮਾਮਲੇ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਤਾ।