ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦਾ ਡੀਸੀ ਬਦਲ ਕੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਕੀਤੇ ਨਿਯੁਕਤ

photo

 

ਮੁਹਾਲੀ : ਪੰਜਾਬ ਸਰਕਾਰ ਨੇ ਇਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ।

 

ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿਤਾ ਗਿਆ ਹੈ, ਉਨ੍ਹਾਂ ਦੀ ਥਾਂ 'ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ।